ਦੇਸ਼ ਦੇ 53ਵੇਂ CJI ਬਣੇ ਜਸਟਿਸ ਸੂਰਿਆ ਕਾਂਤ, ਰਾਸ਼ਟਰਪਤੀ ਮੁਰਮੂ ਨੇ ਚੁਕਾਈ ਸਹੁੰ
Monday, Nov 24, 2025 - 10:35 AM (IST)
ਨੈਸ਼ਨਲ ਡੈਸਕ : ਜਸਟਿਸ ਸੂਰਿਆ ਕਾਂਤ ਨੇ ਅੱਜ ਭਾਰਤ ਦੇ 53ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ 53ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨੇ ਹਿੰਦੀ ਵਿੱਚ ਸਹੁੰ ਚੁੱਕੀ।ਜਸਟਿਸ ਸੂਰਿਆ ਕਾਂਤ ਨੂੰ ਨਿਆਂਪਾਲਿਕਾ ਦੇ ਸਭ ਤੋਂ ਉੱਚੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ, ਉਹ ਜਸਟਿਸ ਬੀ. ਆਰ. ਗਵਈ ਦੀ ਥਾਂ ਲੈਣਗੇ। ਜਸਟਿਸ ਗਵਈ ਐਤਵਾਰ ਨੂੰ ਸੇਵਾਮੁਕਤ ਹੋ ਗਏ।
ਪੜ੍ਹੋ ਇਹ ਵੀ : ਕਰ 'ਤਾ ਓਹੀ ਕੰਮ! ਟਰੇਨ ਦੇ AC ਕੋਚ 'ਚ ਔਰਤ ਨੇ ਬਣਾਈ ਮੈਗੀ, ਅੱਗੋ ਰੇਲ ਵਿਭਾਗ ਹੋ ਗਿਆ ਤੱਤਾ
ਜਸਟਿਸ ਸੂਰਿਆ ਕਾਂਤ ਨੂੰ 30 ਅਕਤੂਬਰ ਨੂੰ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ ਅਤੇ ਉਹ ਲਗਭਗ 15 ਮਹੀਨਿਆਂ ਲਈ ਇਸ ਅਹੁਦੇ 'ਤੇ ਸੇਵਾ ਨਿਭਾਉਣਗੇ। ਉਹ 9 ਫਰਵਰੀ, 2027 ਨੂੰ 65 ਸਾਲ ਦੇ ਹੋ ਜਾਣ 'ਤੇ ਇਹ ਅਹੁਦਾ ਛੱਡ ਦੇਣਗੇ। ਇਸ ਸਮਾਗਮ ਵਿੱਚ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਸਮਾਰੋਹ ’ਚ ਸ਼ਾਮਲ ਹੋਏ। ਸਹੁੰ ਚੁੱਕਣ ਦੇ ਤੁਰੰਤ ਬਾਅਦ ਜਸਟਿਸ ਸੂਰਿਆ ਕਾਂਤ ਪ੍ਰਧਾਨ ਮੰਤਰੀ ਮੋਦੀ ਦਾ ਅਭਿਵਾਦਨ ਕਰਨ ਲਈ ਉਨ੍ਹਾਂ ਕੋਲ ਗਏ। ਬਾਅਦ ’ਚ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ’ਤੇ ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਉਨ੍ਹਾਂ ਲਿਖਿਆ, ‘ਭਾਰਤ ਦੇ ਚੀਫ ਜਸਟਿਸ ਵਜੋਂ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਇਆ। ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ।’ ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਫ਼ ਜਸਟਿਸ ਸੂਰਿਆ ਕਾਂਤ, ਸਾਬਕਾ ਚੀਫ਼ ਜਸਟਿਸ ਗਵਈ ਤੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਇਕ ਸਾਂਝੀ ਫੋਟੋ ਵੀ ਲਈ ਗਈ। ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਇਸ ਮੌਕੇ ’ਤੇ ਮੌਜੂਦ ਸਨ।
ਪੜ੍ਹੋ ਇਹ ਵੀ : ਭਾਰਤ ਦੇ ਇਨ੍ਹਾਂ ਰਾਜਾਂ 'ਚ ਮਿਲਦੀ ਹੈ ਸਭ ਤੋਂ 'ਸਸਤੀ ਸ਼ਰਾਬ', ਕੀਮਤ ਜਾਣ ਉੱਡਣਗੇ ਹੋਸ਼
