ਜਸਟਿਸ ਸੂਰਿਆ ਕਾਂਤ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Friday, Dec 27, 2024 - 07:09 PM (IST)
ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਅਤੇ ਇਸ ਦੇ ਜੱਜਾਂ ਦੀ ਤਰਫੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਸੁਪਰੀਮ ਕੋਰਟ ਦੇ ਇੱਕ ਅਧਿਕਾਰੀ ਮੁਤਾਬਕ ਜਸਟਿਸ ਸੂਰਿਆ ਕਾਂਤ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।
ਕੇਂਦਰੀ ਗ੍ਰਹਿ ਮੰਤਰਾਲਾ ਨੇ ਘੋਸ਼ਣਾ ਕੀਤੀ ਕਿ ਸਿੰਘ ਦੇ ਸਨਮਾਨ ਵਿੱਚ ਦੇਸ਼ ਭਰ ਵਿੱਚ 7 ਦਿਨਾਂ ਦਾ ਸਰਕਾਰੀ ਸੋਗ ਮਨਾਇਆ ਜਾਵੇਗਾ ਅਤੇ ਪੂਰੇ ਭਾਰਤ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸਿੰਘ ਦੇ ਅੰਤਿਮ ਸੰਸਕਾਰ ਵਾਲੇ ਦਿਨ ਵਿਦੇਸ਼ਾਂ ਵਿੱਚ ਸਾਰੇ ਭਾਰਤੀ ਦੂਤਘਰਾਂ ਅਤੇ ਹਾਈ ਕਮਿਸ਼ਨਾਂ ਵਿੱਚ ਵੀ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।