ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣ ''ਤੇ ਬੋਲੇ ਟਿਕੈਤ- ਕਿਸਾਨਾਂ ਨੂੰ ਨਿਆਂ ਮਿਲਣ ਦੀ ਉਮੀਦ

Monday, Apr 18, 2022 - 02:59 PM (IST)

ਨੋਇਡਾ (ਭਾਸ਼ਾ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਹੈ। ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਨਿਆਂ ਦਿਵਾਉਣ ਲਈ ਕੰਮ ਕਰਨਾ ਚਾਹੀਦਾ।

ਇਹ ਵੀ ਪੜ੍ਹੋ : ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ, ਸੁਪਰੀਮ ਕੋਰਟ ਨੇ ਇਕ ਹਫ਼ਤੇ ਅੰਦਰ ਆਤਮਸਮਰਪਣ ਕਰਨ ਲਈ ਕਿਹਾ

PunjabKesari

ਟਿਕੈਤ ਨੇ ਟਵੀਟ ਕੀਤਾ,''ਸੁਪਰੀਮ ਕੋਰਟ ਵਲੋਂ ਮੰਤਰੀ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਨਾਲ ਕਿਸਾਨਾਂ 'ਚ ਨਿਆਂ ਦੀ ਉਮੀਦ ਜਗੀ ਹੈ। ਉੱਤਰ ਪ੍ਰਦੇਸ਼ ਸਰਕਾਰ ਪੀੜਤ ਕਿਸਾਨਾਂ ਦੀ ਸੁਰੱਖਿਆ-ਮੁਆਵਜ਼ਾ-ਨਿਆਂ ਦਿਵਾਉਣ ਦਾ ਕੰਮ ਕਰੇ। ਬੇਗੁਨਾਹ ਕਿਸਾਨਾਂ ਨੂੰ ਜੇਲ੍ਹ 'ਚੋਂ ਕੱਢਵਾਏ। ਪੂਰਨ ਨਿਆਂ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।'' ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਸੋਮਵਾਰ ਨੂੰ ਰੱਦ ਕਰ ਦਿੱਤੀ ਅਤੇ ਉਸ ਨੂੰ ਇਕ ਹਫ਼ਤੇ ਦੇ ਅੰਦਰ ਆਤਮਸਮਰਪਣ ਕਰਨ ਲਈ ਕਿਹਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News