ਗੁਜਰਾਤ ਪੁੱਜੇ ਕੈਨੇਡੀਅਨ ਪੀ.ਐੱਮ. ਟਰੂਡੋ, ਹੋਇਆ ਨਿੱਘਾ ਸਵਾਗਤ

02/19/2018 1:40:31 PM

ਗੁਜਰਾਤ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ 'ਚ ਨਜ਼ਰ ਆਇਆ। ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ ਅਤੇ ਬਿੰਦੀ ਲਗਾਈ ਹੈ, ਜਿਸ 'ਚ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਗੁਜਰਾਤ ਪੁੱਜਣ 'ਤੇ ਜ਼ੋਰਾਂ-ਸ਼ੋਰਾਂ ਨਾਲ ਸਵਾਗਤ ਹੋਇਆ।

PunjabKesariਉਨ੍ਹਾਂ ਦੇ ਸਵਾਗਤ 'ਚ ਗੁਜਰਾਤ ਦਾ ਸੱਭਿਆਚਾਰਕ ਲੋਕ ਨਾਚ ਪੇਸ਼ ਕੀਤਾ ਗਿਆ। 'ਸਰਦਾਰ ਵੱਲਭ ਭਾਈ ਪਟੇਲ ਹਵਾਈ ਅੱਡੇ' ਤੋਂ ਸਿੱਧੇ ਉਹ ਮਹਾਤਮਾ ਗਾਂਧੀ ਦੇ ਸਾਬਰਮਤੀ ਆਸ਼ਰਮ ਲਈ ਰਵਾਨਾ ਹੋਏ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਟਰੂਡੋ ਅਕਸ਼ਰਧਾਮ ਮੰਦਰ ਜਾਣਗੇ ਅਤੇ 'ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਹਿਮਦਾਬਾਦ' 'ਚ ਵਿਦਿਆਰਥੀਆਂ ਨੂੰ ਸੰਬੋਧਤ ਕਰਨਗੇ।  

PunjabKesariਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ ਟਰੂਡੋ ਪਹਿਲੀ ਵਾਰ ਭਾਰਤ ਆਏ ਹਨ। ਸ਼ਨੀਵਾਰ ਨੂੰ ਉਹ ਦਿੱਲੀ ਪੁੱਜੇ ਸਨ ਅਤੇ ਉਨ੍ਹਾਂ ਨਾਲ ਉਨ੍ਹਾਂ ਦਾ ਪਰਿਵਾਰ ਅਤੇ 6 ਮੈਂਬਰੀ ਵਫਦ ਵੀ ਸੀ। ਟਰੂਡੋ ਨੇ ਪਰਿਵਾਰ ਸਮੇਤ ਐਤਵਾਰ ਨੂੰ ਤਾਜ ਮਹੱਲ ਦਾ ਦੀਦਾਰ ਕੀਤਾ, ਜਿਸ ਨੂੰ ਉਨ੍ਹਾਂ ਨੇ ਬਹੁਤ ਖਾਸ ਦੱਸਿਆ।

PunjabKesari

PunjabKesari

ਟਰੂਡੋ 23 ਫਰਵਰੀ ਤਕ ਭਾਰਤ ਹੀ ਰਹਿਣਗੇ ਅਤੇ ਇਸ ਦੌਰਾਨ ਉਹ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਦੋ-ਪੱਖੀ ਗੱਲਬਾਤ ਕਰਨਗੇ।


Related News