ਭਾਜਪਾ 'ਚ ਸ਼ਾਮਲ ਹੋਏ ਜਿਓਤਿਰਾਦਿਤਿਆ ਸਿੰਧੀਆ

03/11/2020 2:50:36 PM

ਨਵੀਂ ਦਿੱਲੀ—ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਜਿਓਤਿਰਾਦਿਤਿਆ ਸਿੰਧੀਆ ਅੱਜ ਯਾਨੀ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਸਿੰਧੀਆ ਜੇ.ਪੀ. ਨੱਢਾ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਏ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਿਓਤਿਰਾਦਿਤਿਆ ਸਿੰਧੀਆਂ ਨੇ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ ਜਿਓਤਿਰਾਦਿਤਿਆ ਸਿੰਧੀਆ ਨੇ ਕੱਲ ਯਾਨੀ ਮੰਗਲਵਾਰ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਦੌਰਾਨ ਭਾਜਪਾ ਪ੍ਰਧਾਨ ਨੱਢਾ ਨੇ ਕਿਹਾ, ''ਅੱਜ ਸਾਡੇ ਸਾਰਿਆਂ ਲਈ ਬਹੁਤ ਹੀ ਖੁਸ਼ੀ ਵਾਲਾ ਵਿਸ਼ਾ ਹੈ ਅਤੇ ਅੱਜ ਮੈਂ ਸਾਡੀ ਸੀਨੀਅਰ ਨੇਤਾ ਮਰਹੂਮ ਰਾਜਾਮਾਤਾ ਸਿੰਧੀਆ ਜੀ ਨੂੰ ਵੀ ਯਾਦ ਕਰ ਰਿਹਾ ਹਾਂ। ਭਾਰਤੀ ਜਨਸੰਘ ਅਤੇ ਭਾਜਪਾ ਦੋਵਾਂ ਪਾਰਟੀਆਂ ਦੀ ਸਥਾਪਨਾ ਨੂੰ ਵਧਾਉਣ 'ਚ ਕਾਫੀ ਵੱਡਾ ਯੋਗਦਾਨ ਰਿਹਾ ਹੈ। ਜਿਓਤਿਰਾਦਿਤਿਆ ਸਿੰਧੀਆਂ ਅੱਜ ਆਪਣੇ ਪਰਿਵਾਰ ਨਾਲ ਸ਼ਾਮਲ ਹੋ ਰਿਹਾ ਹੈ, ਮੈਂ ਉਨ੍ਹਾਂ ਦਾ ਸਵਾਗਤ ਕਰਦਾ ਹਾਂ।''

ਨੱਢਾ ਤੋਂ ਬਾਅਦ ਜਿਓਤਿਰਾਦਿਤਿਆ ਸਿੰਧੀਆ ਨੇ ਸਭ ਤੋਂ ਪਹਿਲਾ ਭਾਜਪਾ ਰਾਸ਼ਟਰੀ ਪ੍ਰਧਾਨ ਨੱਢਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, ''ਤੁਸੀਂ ਮੈਨੂੰ ਆਪਣੇ ਪਰਿਵਾਰ 'ਚ ਬੁਲਾਇਆ ਅਤੇ ਇਕ ਸਥਾਨ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਾਕਤ ਨੂੰ ਵਧਾਇਆ ਹੈ, ਭਾਰਤ ਦਾ ਭਵਿੱਖ ਪੂਰੀ ਤਰ੍ਹਾਂ ਨਾਲ ਨਰਿੰਦਰ ਮੋਦੀ ਦੇ ਹੱਥਾਂ 'ਚ ਸੁਰੱਖਿਅਤ ਹੈ। ''

ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ 'ਤੇ ਉਸ ਸਮੇਂ ਸੰਕਟ ਦੇ ਬੱਦਲ ਛਾ ਗਏ ਹਨ, ਜਦੋਂ ਕਾਂਗਰਸ ਦੇ ਸੀਨੀਅਰ ਨੇਤਾ ਜਿਓਤਿਰਾਦਿਤਿਆ ਸਿੰਧੀਆ ਨੇ ਕਾਂਗਰਸ ਦਾ 'ਹੱਥ' ਛੱਡ ਦਿੱਤਾ ਹੈ। ਸਿੰਧੀਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਅਸਤੀਫੇ ਦਾ ਐਲਾਨ ਕੀਤਾ। ਕਾਂਗਰਸ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। 

ਪੜ੍ਹੋ ਇਹ ਵੀ: ਕਾਂਗਰਸ ਨੂੰ ਅਲਵਿਦਾ, ਪਿਤਾ ਦੇ ਨਕਸ਼ੇ ਕਦਮ 'ਤੇ ਜਿਓਤਿਰਾਦਿਤਿਆ ਸਿੰਧੀਆ


Iqbalkaur

Content Editor

Related News