ਸਿੰਧੀਆ ਨੇ ਰਾਜ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਦੇ ਤੌਰ ''ਤੇ ਭਰਿਆ ਨਾਮਜ਼ਦਗੀ ਪੱਤਰ

03/13/2020 4:03:06 PM

ਭੋਪਾਲ— ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਜਿਓਤਿਰਾਦਿਤਿਆ ਸਿੰਧੀਆ ਨੇ 26 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਸ਼ੁੱਕਰਵਾਰ ਨੂੰ ਇੱਥੇ ਵਿਧਾਨ ਸਭਾ ਸਕੱਤਰੇਤ 'ਚ ਭਾਜਪਾ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸਿੰਧੀਆ ਪ੍ਰਦੇਸ਼ ਭਾਜਪਾ ਦਫ਼ਤਰ ਤੋਂ ਰਵਾਨਾ ਹੋ ਕੇ ਲਗਭਗ 2 ਵਜੇ ਵਿਧਾਨ ਸਭਾ ਸਕੱਤਰੇਤ ਪਹੁੰਚੇ ਅਤੇ ਚੋਣ ਅਧਿਕਾਰੀ ਤੇ ਵਿਧਾਨ ਸਭਾ ਦੇ ਮੁੱਖ ਸਕੱਤਰ ਏ.ਪੀ. ਸਿੰਘ ਨੂੰ ਆਪਣਾ ਨਾਮਜ਼ਦਗੀ ਪੱਤਰ ਸੌਂਪਿਆ। ਇਸ ਦੌਰਾਨ ਸਿੰਧੀਆ ਨਾਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਦੇਸ਼ ਭਾਜਪਾ ਪ੍ਰਧਾਨ ਵੀ.ਡੀ. ਸ਼ਰਮਾ ਅਤੇ ਨਵੇਂ ਚੁਣੇ ਰਾਜ ਸਭਾ ਮੈਂਬਰ ਪ੍ਰਭਾਤ ਝਾਅ ਅਤੇ ਪ੍ਰਦੇਸ਼ ਭਾਜਪਾ ਦੇ ਹੋਰ ਸੀਨੀਅਰ ਨੇਤਾ ਹਾਜ਼ਰ ਸਨ। ਭਾਜਪਾ ਦਫ਼ਤਰ ਪਹੁੰਚਣ ਤੋਂ ਪਹਿਲਾਂ ਸਿੰਧੀਆ ਨੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਭਾਜਪਾ ਨੇਤਾ ਨਰੋਤਮ ਮਿਸ਼ਰਾ ਦੇ ਘਰ ਦੁਪਹਿਰ ਦਾ ਭੋਜਨ ਕੀਤਾ ਸੀ। ਉਨ੍ਹਾਂ ਨੇ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਆਪਣੀ ਭੂਆ ਅਤੇ ਭਾਜਪਾ ਵਿਧਾਇਕ ਯਸ਼ੋਧਰਾ ਰਾਜੇ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ।

ਸ਼ਿਵਰਾਜ ਸਿੰਘ ਚੌਹਾਨ ਵਲੋਂ ਆਪਣੇ ਘਰ ਵੀਰਵਾਰ ਰਾਤ ਸਿੰਧੀਆ ਦੇ ਸਨਮਾਨ 'ਚ ਰਾਤ ਦਾ ਭੋਜਨ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਲ ਹੋਣ ਦੇ ਤੁਰੰਤ ਬਾਅਦ ਭਾਜਪਾ ਨੇ ਸਿੰਧੀਆ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਐਲਾਨ ਕੀਤਾ ਸੀ। ਮੱਧ ਪ੍ਰਦੇਸ਼ ਦੀਆਂ ਤਿੰਨ ਰਾਜ ਸਭਾ ਸੀਟਾਂ ਲਈ 26 ਮਾਰਚ ਵੋਟਿੰਗ ਹੋਣੀ ਹੈ। ਮੌਜੂਦਾ ਸਮੇਂ 'ਚ ਕਾਂਗਰਸ ਦੇ ਦਿਗਵਿਜੇ ਸਿੰਘ ਅਤੇ ਭਾਜਪਾ ਦੇ ਪ੍ਰਭਾਤ ਝਾਅ ਤੇ ਸੱਤਿਆਨਾਰਾਇਣ ਜਟਿਆ ਰਾਜ ਸਭਾ ਦੇ ਸੰਸਦ ਮੈਂਬਰ ਹਨ। ਇਨ੍ਹਾਂ ਤਿੰਨਾਂ ਸੰਸਦ ਮੈਂਬਰਾਂ ਦਾ ਕਾਰਜਕਾਲ ਅਗਲੇ ਮਹੀਨੇ ਖਤਮ ਹੋ ਰਿਹਾ ਹੈ। ਕਾਂਗਰਸ ਨੇ ਪ੍ਰਦੇਸ਼ ਤੋਂ ਰਾਜ ਸਭਾ ਸੰਸਦ ਮੈਂਬਰ ਦਿਗਵਿਜੇ ਸਿੰਘ ਨੂੰ ਮੁੜ ਉਮੀਦਵਾਰ ਬਣਾਇਆ ਹੈ, ਜਦੋਂ ਕਿ ਭਾਜਪਾ ਨੇ ਸਿੰਧੀਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸਿੰਧੀਆ ਨੇ ਮੰਗਲਵਾਰ ਨੂੰ ਕਾਂਗਰਸ ਛੱਡ ਦਿੱਤੀ ਸੀ ਅਤੇ ਉਸ ਦੇ ਅਗਲੇ ਦਿਨ ਬੁੱਧਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਸਨ।


DIsha

Content Editor

Related News