ਦਿੱਲੀ ਆਬਕਾਰੀ ਨੀਤੀ : ED ਨੇ ਕੇ. ਕਵਿਤਾ ਤੋਂ 10 ਘੰਟੇ ਲਈ ਕੀਤੀ ਪੁੱਛਗਿੱਛ, ਅੱਜ ਫਿਰ ਬੁਲਾਇਆ

03/21/2023 4:41:11 AM

ਨਵੀਂ ਦਿੱਲੀ (ਭਾਸ਼ਾ): ਭਾਰਤ ਰਾਸ਼ਟਰ ਸਮਿਤੀ ਦੀ ਆਗੂ ਕੇ. ਕਵਿਤਾ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦੂਜੇ ਪੜਾਅ ਦੀ ਪੁੱਛਗਿੱਛ ਲਈ ਸੋਮਵਾਰ ਨੂੰ ਇੱਥੇ ਈ.ਡੀ. ਅੱਗੇ ਪੇਸ਼ ਹੋਈ। ਏਜੰਸੀ ਵੱਲੋਂ ਉਨ੍ਹਾਂ ਤੋਂ ਤਕਰੀਬਨ 10 ਘੰਟੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਨੂੰ 21 ਮਾਰਚ ਨੂੰ ਮੁੜ ਬੁਲਾਇਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਰਵਾਈ ਸ਼ੁਰੂ, ਇਨ੍ਹਾਂ ਅਫ਼ਸਰਾਂ 'ਤੇ ਡਿੱਗੇਗੀ ਗਾਜ਼

ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਤੇ ਵਿਧਾਨ ਪ੍ਰੀਸ਼ਦ ਦੀ ਮੈਂਬਰ ਕਵਿਤਾ ਤੋਂ ਇਸ ਮਾਮਲੇ ਵਿਚ ਸੱਭ ਤੋਂ ਪਹਿਲਾਂ 11 ਮਾਰਚ ਨੂੰ ਤਕਰੀਬਨ 9 ਘੰਟੇ ਤਕ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ  ਬਾਅਦ ਉਨ੍ਹਾਂ ਨੂੰ 16 ਮਾਰਚ ਨੂੰ ਮੁੜ ਤਲਬ ਕੀਤਾ ਗਿਆ ਸੀ, ਪਰ ਉਹ ਮਾਮਲੇ ਵਿਚ ਈ.ਡੀ. ਦੀ ਕਾਰਵਾਈ ਦੇ ਖ਼ਿਲਾਫ਼ ਰਾਹਤ ਦੀ ਅਪੀਲ ਦਾ ਹਵਾਲਾ ਦਿੰਦਿਆਂ ਪੇਸ਼ ਨਹੀਂ ਹੋਈ ਸੀ। ਕੇਂਦਰੀ ਜਾਂਚ ਏਜੰਸੀ ਨੇ ਉਨ੍ਹਾਂ ਦੇ ਦਾਅਵੇ ਨੂੰ ਖਾਰਜ ਕਰਦਿਆਂ 20 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਟੀਸ਼ਨ 'ਤੇ 24 ਮਾਰਚ ਨੂੰ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News