ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)

Sunday, Jul 02, 2023 - 07:37 PM (IST)

ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)

ਨੈਸ਼ਨਲ ਡੈਸਕ : ਉੱਤਰੀ ਭਾਰਤ ਦੀਆਂ ਜੇਲ੍ਹਾਂ ’ਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਨਿਕੋਬਾਰ ਜੇਲ੍ਹ ’ਚ ਸ਼ਿਫਟ ਕਰਨ ਦੀ ਤਿਆਰੀ ਹੋ ਰਹੀ ਹੈ। ਸੂਤਰਾਂ ਅਨੁਸਾਰ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਨੂੰ ਅੰਡੇਮਾਨ ਦੀਆਂ ਜੇਲ੍ਹਾਂ ’ਚ ਭੇਜਣ ਦੀ ਸਿਫ਼ਾਰਿਸ਼ ਕੀਤੀ ਹੈ। ਸੂਤਰਾਂ ਅਨੁਸਾਰ ਐੱਨ.ਆਈ.ਏ. ਗੈਂਗਸਟਰਾਂ ਨੂੰ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਤਬਦੀਲ ਕਰਨ ਦੇ ਬਦਲ ’ਤੇ ਵੀ ਵਿਚਾਰ ਕਰ ਰਹੀ ਹੈ, ਜਿੱਥੇ ਇਸ ਵੇਲੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਬੰਦ ਹਨ।

ਇਹ ਖ਼ਬਰ ਵੀ ਪੜ੍ਹੋ : ਸਤਲੁਜ ਦਰਿਆ ਰਾਹੀਂ ਪਾਕਿਸਤਾਨ ਵੱਲੋਂ ਆਈਆਂ ਬੋਤਲਾਂ BSF ਵੱਲੋਂ ਬਰਾਮਦ, ਖੋਲ੍ਹਣ ’ਤੇ ਉੱਡੇ ਹੋਸ਼

ਪਿਛਲੇ ਕੁਝ ਮਹੀਨਿਆਂ ’ਚ ਜੇਲ੍ਹ ਦੇ ਅੰਦਰ ਹੀ ਗੈਂਗਵਾਰ ਅਤੇ ਗੈਂਗਸਟਰਾਂ ’ਤੇ ਹੋਏ ਹਮਲੇ ਤੋਂ ਬਾਅਦ NIA ਇਸ ਕਦਮ ’ਤੇ ਵਿਚਾਰ ਕਰ ਰਹੀ ਹੈ। ਇਸੇ ਲਈ ਏਜੰਸੀ ਨੇ ਖ਼ਤਰਨਾਕ ਗੈਂਗਸਟਰਾਂ ਨੂੰ ਸ਼ਿਫਟ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਨ ਦਾ ਸੀ ਪਰ ਇਹ ਇਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਸੂਬਾ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ।

ਇਹ ਖ਼ਬਰ ਵੀ ਪੜ੍ਹੋ : ASI ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ

ਸੂਤਰ ਨੇ ਕਿਹਾ, “ਕਿਉਂਕਿ ਅੰਡੇਮਾਨ ਅਤੇ ਨਿਕੋਬਾਰ ਟਾਪੂ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ਅਤੇ ਇਸ ਦਾ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਪ੍ਰਕਿਰਿਆ ’ਚ ਘੱਟ ਸਮਾਂ ਲੱਗੇਗਾ। ਏਜੰਸੀ ਫਿਲਹਾਲ ਕਾਨੂੰਨੀ ਰਾਏ ਵੀ ਲੈ ਰਹੀ ਹੈ। ਐੱਨ.ਆਈ.ਏ. ਅਤੇ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸੰਵੇਦਨਸ਼ੀਲ ਕੈਦੀਆਂ ਦੇ ਤਬਾਦਲੇ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਹੈ।

 ਸੂਚੀ ’ਚ ਇਹ ਗੈਂਗਸਟਰ ਵੀ

ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਐੱਨ.ਆਈ.ਏ. ਨੇ ਉੱਤਰੀ ਭਾਰਤ ਦੀਆਂ ਜੇਲ੍ਹਾਂ ’ਚੋਂ ਘੱਟੋ-ਘੱਟ 25 ਗੈਂਗਸਟਰਾਂ ਨੂੰ ਦੱਖਣੀ ਸੂਬਿਆਂ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਸੂਚੀ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਵੀ ਸ਼ਾਮਲ ਹੈ। ਲਾਰੈਂਸ ਬਿਸ਼ਨੋਈ ਤੋਂ ਇਲਾਵਾ ਜਿਨ੍ਹਾਂ ਮੁੱਖ ਗੈਂਗਸਟਰਾਂ ’ਤੇ ਨਜ਼ਰ ਹੈ, ਉਹ ਹਨ ਹਾਕਿਮ ਬਾਬਾ ਛੇਨੂ, ਕੌਸ਼ਲ ਚੌਧਰੀ, ਅਮਰੀਕ, ਜੋ ਦਿੱਲੀ, ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ’ਚ ਬੰਦ ਹਨ। ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਤਕਰੀਬਨ 150 ਅਪਰਾਧੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਦੂਰ-ਦੁਰਾਡੇ ਦੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਜਾਵੇਗਾ। 2018 ਅਤੇ 2019 ਵਿੱਚ ਵੀ ਜੰਮੂ ਦੀ ਕਠੂਆ ਜੇਲ੍ਹ ਅਤੇ ਸ਼੍ਰੀਨਗਰ ਜੇਲ੍ਹ ਤੋਂ ਕੈਦੀਆਂ ਨੂੰ ਦਿੱਲੀ ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਲਿਆਂਦਾ ਗਿਆ ਸੀ, NIA ਅਤੇ ਮੰਤਰਾਲੇ ਦੇ ਅਧਿਕਾਰੀ ਇਸ ਪ੍ਰਕਿਰਿਆ ਦੀ ਵੀ ਸਮੀਖਿਆ ਕਰ ਰਹੇ ਹਨ। 
 


author

Manoj

Content Editor

Related News