''ਆਪ'' ਦਾ ਝਾੜੂ ਛੱਡ ਕੈਲਾਸ਼ ਗਹਿਲੋਤ ਨੇ ਫੜਿਆ BJP ਦਾ ''ਕਮਲ''
Monday, Nov 18, 2024 - 01:51 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਛੱਡਣ ਵਾਲੇ ਅਰਵਿੰਦ ਕੇਜਰੀਵਾਲ ਸਰਕਾਰ 'ਚ ਟਰਾਂਸਪੋਰਟ ਮੰਤਰੀ ਰਹੇ ਦੱਖਣੀ-ਪੱਛਮੀ ਦਿੱਲੀ ਦੇ ਆਗੂ ਕੈਲਾਸ਼ ਗਹਿਲੋਤ ਅੱਜ ਯਾਨੀ ਕਿ ਸੋਮਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੇਂਦਰੀ ਦਫ਼ਤਰ ਵਿਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਭਾਜਪਾ ਉਪ ਪ੍ਰਧਾਨ ਵਿਜਯੰਤ ਪਾਂਡਾ, ਪਾਰਟੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੇ ਕੈਲਾਸ਼ ਗਹਿਲੋਤ ਦਾ ਭਾਜਪਾ ਵਿਚ ਸਵਾਗਤ ਕੀਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕੈਲਾਸ਼ ਗਹਿਲੋਤ ਨੇ ਛੱਡੀ ਆਮ ਆਦਮੀ ਪਾਰਟੀ
ਭਾਜਪਾ 'ਚ ਸ਼ਾਮਲ ਹੋਣ ਮਗਰੋਂ ਕੈਲਾਸ਼ ਬੋਲੇ...
ਇਸ ਮੌਕੇ ਕੈਲਾਸ਼ ਗਹਿਲੋਤ ਨੇ ਕਿਹਾ ਕਿ ਉਹ ਕਿਸੇ ਦੇ ਦਬਾਅ ਵਿਚ ਆ ਕੇ ਭਾਜਪਾ 'ਚ ਨਹੀਂ ਆਏ ਹਨ। ਅੱਜ ਤੱਕ ਕਦੇ ਕਿਸੇ ਦੇ ਦਬਾਅ ਵਿਚ ਆ ਕੇ ਕੋਈ ਕੰਮ ਨਹੀਂ ਕੀਤਾ। ਉਹ ਅੰਨਾ ਹਜ਼ਾਰੇ ਦੇ ਅੰਦੋਲਨ ਵਿਚ ਸ਼ਾਮਲ ਹੋ ਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਆਮ ਆਦਮੀ ਦੀ ਸੇਵਾ ਲਈ ਸਿਆਸਤ ਵਿਚ ਆਏ ਸਨ। ਉਨ੍ਹਾਂ ਵਾਂਗ ਹੀ ਲੱਖਾਂ ਵਰਕਰ ਵਿਚਾਰ ਨਾਲ ਜੁੜੇ ਸਨ ਪਰ 2015 ਤੋਂ ਦਿਨ ਰਾਤ ਪੂਰਾ ਸਮਾਂ ਕੇਂਦਰ ਸਰਕਾਰ ਨਾਲ ਲੜਾਈ ਲੜਦੇ ਹੋਏ ਲੰਘੇ।
ਇਹ ਵੀ ਪੜ੍ਹੋ- ਕੈਲਾਸ਼ ਗਹਿਲੋਤ ਦੇ ਅਸਤੀਫ਼ੇ ਮਗਰੋਂ ਭਾਜਪਾ ਦੇ ਇਸ ਦਿੱਗਜ਼ ਆਗੂ ਨੇ ਫੜਿਆ 'ਆਪ' ਦਾ ਪੱਲਾ
ਕੈਲਾਸ਼ ਨੇ ਅੱਗੇ ਕਿਹਾ ਕਿ ਦਿੱਲੀ ਦਾ ਵਿਕਾਸ ਕੇਂਦਰ ਸਰਕਾਰ ਦੇ ਸਹਿਯੋਗ ਅਤੇ ਸਮਰਥਨ ਤੋਂ ਬਿਨਾਂ ਨਹੀਂ ਹੋ ਸਕਦਾ ਹੈ। ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਕਰਨਗੇ। ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਹੋਰ ਨੇਤਾਵਾਂ ਨਾਲ ਮਾਰਗਦਰਸ਼ਨ ਲੈ ਕੇ ਕੰਮ ਕਰਨਗੇ। ਦੱਸ ਦੇਈਏ ਕਿ ਬੀਤੇ ਕੱਲ ਕੈਲਾਸ਼ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ- ਔਰਤਾਂ ਦੇ ਖਾਤੇ 'ਚ ਆਉਣਗੇ 2100 ਰੁਪਏ