ਦਿੱਲੀ ਦੇ ਨਵੇਂ ਵਿੱਤ ਮੰਤਰੀ ਹੋਣਗੇ ਕੈਲਾਸ਼ ਗਹਿਲੋਤ, ਰਾਜ ਕੁਮਾਰ ਆਨੰਦ ਸੰਭਾਲਣਗੇ ਸਿੱਖਿਆ ਵਿਭਾਗ

Wednesday, Mar 01, 2023 - 05:30 PM (IST)

ਦਿੱਲੀ ਦੇ ਨਵੇਂ ਵਿੱਤ ਮੰਤਰੀ ਹੋਣਗੇ ਕੈਲਾਸ਼ ਗਹਿਲੋਤ, ਰਾਜ ਕੁਮਾਰ ਆਨੰਦ ਸੰਭਾਲਣਗੇ ਸਿੱਖਿਆ ਵਿਭਾਗ

ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਮੰਤਰੀ ਰਹੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਮਗਰੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਦੇ ਵਿਭਾਗ ਨੂੰ ਮੰਤਰੀ ਕੈਲਾਸ਼ ਗਹਿਲੋਤ ਅਤੇ ਰਾਜ ਕੁਮਾਰ ਆਨੰਦ 'ਚ ਵੰਡਿਆ ਹੈ। ਕੈਲਾਸ਼ ਗਹਿਲੋਤ ਵਿੱਤ ਮੰਤਰੀ ਹੋਣਗੇ, ਜਦਕਿ ਰਾਜਕੁਮਾਰ ਆਨੰਦ ਸਿੱਖਿਆ ਵਿਭਾਗ ਸੰਭਾਲਣਗੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰਾਲੇ ਦੇ ਨਾਲ-ਨਾਲ ਯੋਜਨਾ ਵਿਭਾਗ, ਸ਼ਹਿਰੀ ਵਿਕਾਸ, ਸਿੰਚਾਈ ਅਤੇ ਹੜ੍ਹ ਕੰਟਰੋਲ, ਲੋਕ ਨਿਰਮਾਣ ਵਿਭਾਗ, ਬਿਜਲੀ, ਮਕਾਨ ਅਤੇ ਪਾਣੀ ਵਰਗੇ ਵੱਡੇ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਜਦੋਂ ਕਿ ਰਾਜ ਕੁਮਾਰ ਆਨੰਦ ਸਿੱਖਿਆ ਵਿਭਾਗ ਤੋਂ ਇਲਾਵਾ ਭੂਮੀ ਅਤੇ ਇਮਾਰਤ, ਭਾਸ਼ਾ, ਕਿਰਤ, ਰੁਜ਼ਗਾਰ, ਸੈਰ-ਸਪਾਟਾ, ਕਲਾ ਸੱਭਿਆਚਾਰ, ਸਿਹਤ ਅਤੇ ਉਦਯੋਗ ਵਿਭਾਗ ਸੰਭਾਲਣਗੇ।

ਇਹ ਵੀ ਪੜ੍ਹੋ- ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਜ਼ਿਕਰਯੋਗ ਹੈ ਕਿ ਸ਼ਰਾਬ ਘਪਲੇ ਮਾਮਲੇ 'ਚ ਸੀ. ਬੀ. ਆਈ. ਦੇ ਸ਼ਿਕੰਜੇ ਵਿਚ ਆਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੀਤੇ ਕੱਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸਤੇਂਦਰ ਜੈਨ ਮਨੀ ਲਾਂਡਰਿੰਗ ਕੇਸ ਵਿਚ ਜੇਲ੍ਹ 'ਚ ਬੰਦ ਹਨ। ਮੁੱਖ ਮੰਤਰੀ ਕੇਜਰੀਵਾਲ ਨੇ ਦੋਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਕੇਜਰੀਵਾਲ ਸਰਕਾਰ ਦੇ ਦੋ ਵੱਡੇ ਮੰਤਰੀਆਂ 'ਤੇ ਜਾਂਚ ਏਜੰਸੀਆਂ ਦਾ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਆਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ ਦੇਣ ਅਤੇ ਐੱਫ. ਆਈ. ਆਰ. ਨੂੰ ਰੱਦ ਕੀਤੇ ਜਾਣ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਆਦੇਸ਼- ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ


author

Tanu

Content Editor

Related News