ਦਿੱਲੀ ''ਚ ਆਤਿਸ਼ੀ ਨਹੀਂ ਕੈਲਾਸ਼ ਗਹਿਲੋਤ ਲਹਿਰਾਉਣਗੇ ਤਿਰੰਗਾ
Tuesday, Aug 13, 2024 - 06:29 PM (IST)
ਨਵੀਂ ਦਿੱਲੀ (ਭਾਸ਼ਾ)- ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਮੰਗਲਵਾਰ ਨੂੰ ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਰਾਜ ਆਜ਼ਾਦੀ ਦਿਹਾੜਾ ਸਮਾਰੋਹ 'ਚ ਰਾਸ਼ਟਰੀ ਝੰਡਾ ਲਹਿਰਾਉਣ ਲਈ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਕਈ ਹੋਰ ਸੀਨੀਅਰ ਸਰਕਾਰੀ ਨੇਤਾਵਾਂ ਨੂੰ ਦਰਕਿਨਾਰ ਕਰਦੇ ਹੋਏ ਇਹ ਵਿਕਲਪ 'ਆਪ' ਸਰਕਾਰ ਅਤੇ ਐੱਲਜੀ ਸਕੱਤਰੇਤ ਵਿਚਾਲੇ ਟਕਰਾਅ ਦੇ ਇਕ ਹੋਰ ਦੌਰ ਦੀ ਸ਼ੁਰੂਆਤ ਕਰ ਸਕਦਾ ਹੈ।
ਇਹ ਵੀ ਪੜ੍ਹੋ : ਆਤਿਸ਼ੀ 15 ਅਗਸਤ ਨਹੀਂ ਲਹਿਰਾ ਸਕੇਗੀ ਕੇਜਰੀਵਾਲ ਦੀ ਜਗ੍ਹਾ ਰਾਸ਼ਟਰੀ ਝੰਡਾ
ਉੱਪ ਰਾਜਪਾਲ ਦੇ ਸਕੱਤਰ ਆਸ਼ੀਸ਼ ਕੁੰਦਰਾ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਲਿਖੀ ਚਿੱਠੀ 'ਚ ਕਿਹਾ,''ਉੱਪ ਰਾਜਪਾਲ ਛਤਰਸਾਲ ਸਟੇਡੀਅਮ 'ਚ ਰਾਜ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ 'ਚ ਰਾਸ਼ਟਰੀ ਝੰਡਾ ਲਹਿਰਾਉਣ ਲਈ ਜੀ.ਐੱਨ.ਸੀ.ਟੀ.ਡੀ. (ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ) ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕਰਦੇ ਹੋਏ ਖੁਸ਼ ਹਨ।'' ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਸਿੱਖਿਆ ਮੰਤਰੀ ਆਤਿਸ਼ੀ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਲਈ ਵਿਭਾਗ ਦੇ ਮੰਤਰੀ ਗੋਪਾਲ ਰਾਏ ਦੇ ਨਿਰਦੇਸ਼ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8