ਕੈਲਾਸ਼ ਵਿਜੇਵਰਗੀਆ ਨੇ ਭਾਜਪਾ ਦੇ ਜਨਰਲ ਸਕੱਤਰ ਦਾ ਅਹੁਦਾ ਛੱਡਿਆ
Friday, Dec 29, 2023 - 11:36 AM (IST)
ਇੰਦੌਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ਦੇ 3 ਦਿਨ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਨੇ ਵੀਰਵਾਰ ਨੂੰ ਪਾਰਟੀ ਸੰਗਠਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਵਿਜੇਵਰਗੀਆ ਨੇ ਦਿੱਲੀ ’ਚ ਭਾਜਪਾ ਪ੍ਰਧਾਨ ਜਗਤਪ੍ਰਕਾਸ਼ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਜਾਰੀ ਬਿਆਨ ’ਚ ਕਿਹਾ ਕਿ ਅੱਜ ਮੈਂ ਨੱਢਾ ਨਾਲ ਮੁਲਾਕਾਤ ਕੀਤੀ। ਸਾਡੀ ਪਾਰਟੀ ਦੇ ‘ਇਕ ਵਿਅਕਤੀ, ਇਕ ਅਹੁਦਾ’ ਦੇ ਸਿਧਾਂਤ ਮੁਤਾਬਕ ਮੈਂ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਮੇਰੀ ਚੰਗੀ ਕਿਸਮਤ ਸੀ ਕਿ ਮੈਂ 9 ਸਾਲ ਤੱਕ ਪਹਿਲਾਂ ਅਮਿਤ ਸ਼ਾਹ ਅਤੇ ਫਿਰ ਨੱਢਾ ਦੇ ਮਾਰਗਦਰਸ਼ਨ ’ਚ ਦੇਸ਼ ਦੇ ਵੱਖ-ਵੱਖ ਸਥਾਨਾਂ ’ਤੇ ਸੰਗਠਨ ਦੇ ਨਿਰਮਾਣ ਲਈ ਪੂਰੇ ਦਿਲ ਨਾਲ ਕੰਮ ਕੀਤਾ। ਹੁਣ ਪਾਰਟੀ ਨੇ ਮੈਨੂੰ ਮੱਧ ਪ੍ਰਦੇਸ਼ ਵਿਚ ਨਵੀਂ ਭੂਮਿਕਾ ਲਈ ਭੇਜਿਆ ਹੈ। ਮੈਂ ਪ੍ਰਧਾਨ ਮੰਤਰੀ ਜੀ ਦਾ ਸੰਕਲਪ ਸਾਲ 2047 'ਚ ਭਾਰਤ, ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਬਣੇ। ਇਸ ਦਿਸ਼ਾ 'ਚ ਮੱਧ ਪ੍ਰਦੇਸ਼ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਅਸੀਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਜੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਅਗਵਾਈ 'ਚ ਕੰਮ ਕਰਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8