ਹਿਮਾਚਲ: ਕਾਲਕਾ-ਸ਼ਿਮਲਾ ਹਾਈਵੇਅ ''ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

Saturday, May 23, 2026 - 03:12 PM (IST)

ਹਿਮਾਚਲ: ਕਾਲਕਾ-ਸ਼ਿਮਲਾ ਹਾਈਵੇਅ ''ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸੋਲਨ ਨੇੜੇ ਸਲੋਗਰਾ ਵਿਖੇ ਕਾਲਕਾ-ਸ਼ਿਮਲਾ ਰਾਸ਼ਟਰੀ ਰਾਜਮਾਰਗ 'ਤੇ ਸ਼ਨੀਵਾਰ ਨੂੰ ਇੱਕ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਦੇ ਪਲਟ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਦੌਰਾਨ ਡਰਾਈਵਰ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ। ਇਸ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸੋਲਨ ਤੋਂ ਲਗਭਗ ਨੌਂ ਕਿਲੋਮੀਟਰ ਦੂਰ ਵਾਪਰਿਆ ਹੈ। 

ਇਹ ਵੀ ਪੜ੍ਹੋ - 23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ ਜਾਰੀ

ਹਾਦਸੇ ਦੇ ਸਮੇਂ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਬੱਸ ਪਲਟ ਗਈ। ਪੁਲਸ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖ਼ਮੀ ਡਰਾਈਵਰ ਅਤੇ ਇੱਕ ਯਾਤਰੀ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਸੋਲਨ ਦੇ ਸਰਕਾਰੀ ਹਸਪਤਾਲ ਇਲਾਜ ਲਈ ਲੈ ਗਏ। ਪੁਲਸ ਨੇ ਕਿਹਾ ਕਿ ਬੱਸ ਨੂੰ ਹਾਈਵੇਅ ਤੋਂ ਹਟਾ ਦਿੱਤਾ ਗਿਆ ਹੈ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਸੋਲਨ ਦੇ ਪੁਲਸ ਸੁਪਰਡੈਂਟ (ਐੱਸਪੀ) ਤਿਰੂਮਲਾਰਾਜੂ ਐੱਸ.ਡੀ. ਵਰਮਾ ਨੇ ਹਾਦਸੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News