ਮੁਲਾਇਮ ਯਾਦਵ ਦੇ ਅੰਤਿਮ ਸੰਸਕਾਰ ’ਚ ਕਾਂਗਰਸ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣਗੇ ਕਮਲਨਾਥ ਤੇ ਬਘੇਲ

Tuesday, Oct 11, 2022 - 11:01 AM (IST)

ਮੁਲਾਇਮ ਯਾਦਵ ਦੇ ਅੰਤਿਮ ਸੰਸਕਾਰ ’ਚ ਕਾਂਗਰਸ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਣਗੇ ਕਮਲਨਾਥ ਤੇ ਬਘੇਲ

ਨਵੀਂ ਦਿੱਲੀ- ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਕਮਲਨਾਥ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਪਾਰਟੀ ਦੇ ਨੁਮਾਇੰਦੇ ਵਜੋਂ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਅੰਤਿਮ ਸੰਸਕਾਰ ’ਚ ਹਾਜ਼ਰ ਰਹਿਣਗੇ। ਕਾਂਗਰਸ ਮੁਤਾਬਕ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਸੋਨੀਆ ਗਾਂਧੀ ਨੇ ਇਨ੍ਹਾਂ ਦੋਹਾਂ ਨੇਤਾਵਾਂ ਨੂੰ ਕਾਂਗਰਸ ਦੇ ਨੁਮਾਇੰਦੇ ਦੇ ਤੌਰ ’ਤੇ ਸੈਫਈ ਜਾਣ ਲਈ ਕਿਹਾ ਹੈ। 

ਇਹ ਵੀ ਪੜ੍ਹੋ- PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ, ਤਸਵੀਰਾਂ ਸਾਂਝੀਆਂ ਕਰ ਕੀਤਾ ਯਾਦ

PunjabKesari

ਸੋਨੀਆ ਗਾਂਧੀ ਨੇ ਸੋਮਵਾਰ ਨੂੰ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਸੀ ਕਿ ਸਮਾਜਵਾਦੀ ਵਿਚਾਰਾਂ ਦੀ ਇਕ ਬੁਲੰਦ ਆਵਾਜ਼ ਖਾਮੋਸ਼ ਹੋ ਗਈ ਹੈ। ਦੱਸ ਦੇਈਏ ਕਿ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ 82 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਹਫ਼ਤਿਆਂ ਤੋਂ ਬਹੁਤ ਖ਼ਰਾਬ ਸੀ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ICU ਵਾਰਡ ’ਚ ਰੱਖਿਆ ਗਿਆ ਸੀ। ਉਨ੍ਹਾਂ ਦਾ ਅੱਜ ਯਾਨੀ ਕਿ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸੈਫਈ ’ਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਇਰਾਦੇ ਫ਼ੌਲਾਦੀ; ਜਿਸ ਦਾ ਜਲਵਾ ਕਾਇਮ, ਉਸ ਦਾ ਨਾਂ ‘ਮੁਲਾਇਮ’


author

Tanu

Content Editor

Related News