ਕਮਲਾ ਹੈਰਿਸ ਨੇ PM ਮੋਦੀ ਨੂੰ ਕੀਤਾ ਫੋਨ, ਦੂਰ ਹੋ ਸਕਦੀ ਹੈ ਵੈਕਸੀਨ ਦੀ ਕਿੱਲਤ
Thursday, Jun 03, 2021 - 10:10 PM (IST)
ਨਵੀਂ ਦਿੱਲੀ - ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਵੀਰਵਾਰ ਨੂੰ ਫੋਨ 'ਤੇ ਗੱਲ ਹੋਈ। ਦੋਨਾਂ ਨੇਤਾਵਾਂ ਵਿਚਾਲੇ ਵੈਕਸੀਨ ਨੂੰ ਲੈ ਕੇ ਚਰਚਾ ਹੋਈ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਭਾਰਤ ਵਿੱਚ ਵੈਕਸੀਨ ਦੀ ਕਿੱਲਤ ਦੂਰ ਹੋ ਸਕਦੀ ਹੈ। ਨਿਊਜ਼ ਏਜੰਸੀ ਏ.ਐੱਨ.ਆਈ. ਨੇ ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਹੈ ਕਿ ਇਹ ਫੋਨ ਕਾਲ ਕਮਲਾ ਹੈਰਿਸ ਵੱਲੋਂ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ, ਕੁੱਝ ਦੇਰ ਪਹਿਲਾਂ ਕਮਲਾ ਹੈਰਿਸ ਨਾਲ ਗੱਲ ਹੋਈ ਹੈ। ਮੈਂ ਦੁਨੀਆਭਰ ਵਿੱਚ ਵੈਕਸੀਨ ਵੰਡਣ ਲਈ ਅਮਰੀਕੀ ਰਣਨੀਤੀ ਦੇ ਹਿੱਸੇ ਦੇ ਰੂਪ ਵਿੱਚ ਭਾਰਤ ਨੂੰ ਵੈਕਸੀਨ ਦੀ ਸਪਲਾਈ ਦੇ ਭਰੋਸੇ ਦੀ ਸ਼ਾਬਾਸ਼ੀ ਕੀਤੀ। ਇਸ ਤੋਂ ਇਲਾਵਾ ਅਮਰੀਕੀ ਸਰਕਾਰ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਤੋਂ ਮਿਲੇ ਸਮਰਥਨ ਲਈ ਵੀ ਉਨ੍ਹਾਂ ਦਾ ਧੰਨਵਾਦ ਦਿੱਤਾ। ਪੀ.ਐੱਮ. ਨੇ ਇਹ ਵੀ ਲਿਖਿਆ ਕਿ ਉਨ੍ਹਾਂ ਨੇ ਵੈਕਸੀਨ ਨੂੰ ਲੈ ਕੇ ਭਾਰਤ-ਅਮਰੀਕਾ ਵਿਚਾਲੇ ਚੱਲ ਰਹੇ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੀ.ਐੱਮ. ਨੇ ਕਮਲਾ ਹੈਰਿਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹਾਲਾਤ ਸੁਧਰਣ ਤੋਂ ਬਾਅਦ ਭਾਰਤ ਆਓ।
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਲਾਨ ਕੀਤਾ ਹੈ ਕਿ ਜੂਨ ਦੇ ਅਖੀਰ ਤੱਕ ਵੈਕਸੀਨ ਦੇ 8 ਕਰੋੜ ਡੋਜ ਸਪਲਾਈ ਕੀਤੇ ਜਾਣਗੇ। ਇਨ੍ਹਾਂ ਵਿਚੋਂ ਸ਼ੁਰੂਆਤ ਵਿੱਚ 2.5 ਕਰੋੜ ਡੋਜ ਸਪਲਾਈ ਹੋਣਗੇ, ਜਿਨ੍ਹਾਂ ਵਿਚੋਂ 75% ਯਾਨੀ 1.9 ਕਰੋੜ ਕੋਵੈਕਸ ਦੇ ਤਹਿਤ ਦੂਜੇ ਦੇਸ਼ਾਂ ਵਿੱਚ ਭੇਜੇ ਜਾਣਗੇ। ਜਦੋਂ ਕਿ, ਬਾਕੀ ਬਚੇ 60 ਲੱਖ ਡੋਜ਼ ਉਨ੍ਹਾਂ ਦੇਸ਼ਾਂ ਵਿੱਚ ਭੇਜੇ ਜਾਣਗੇ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਵਿੱਚ ਕੈਨੇਡਾ, ਮੈਕਸੀਕੋ, ਭਾਰਤ ਅਤੇ ਦੱਖਣੀ ਕੋਰੀਆ ਨੂੰ ਭੇਜੇ ਜਾਣਗੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ।