ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਗਾਰਸੇਟੀ ਨੂੰ ਭਾਰਤ 'ਚ ਅਮਰੀਕੀ ਰਾਜਦੂਤ ਵਜੋਂ ਚੁਕਾਈ ਸਹੁੰ

Saturday, Mar 25, 2023 - 05:23 AM (IST)

ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਗਾਰਸੇਟੀ ਨੂੰ ਭਾਰਤ 'ਚ ਅਮਰੀਕੀ ਰਾਜਦੂਤ ਵਜੋਂ ਚੁਕਾਈ ਸਹੁੰ

ਵਾਸ਼ਿੰਗਟਨ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵਾਸ਼ਿੰਗਟਨ 'ਚ ਸ਼ੁੱਕਰਵਾਰ ਨੂੰ ਸਹੁੰ ਚੁੱਕ ਸਮਾਗਮ ਵਿੱਚ ਲਾਸ ਏਂਜਲਸ ਦੇ ਸਾਬਕਾ ਮੇਅਰ ਐਰਿਕ ਗਾਰਸੇਟੀ ਨੂੰ ਭਾਰਤ ਵਿੱਚ ਨਵੇਂ ਅਮਰੀਕੀ ਰਾਜਦੂਤ ਵਜੋਂ ਅਧਿਕਾਰਤ ਤੌਰ 'ਤੇ ਸਹੁੰ ਚੁਕਾਈ। ਅਮਰੀਕੀ ਸੈਨੇਟ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ 'ਚ ਅਮਰੀਕਾ ਦੇ ਅਗਲੇ ਰਾਜਦੂਤ ਵਜੋਂ ਗਾਰਸੇਟੀ ਦੀ ਨਾਮਜ਼ਦਗੀ ਦੀ ਪੁਸ਼ਟੀ ਕੀਤੀ ਸੀ।

ਇਹ ਵੀ ਪੜ੍ਹੋ : ਮਾਰਕ ਜ਼ੁਕਰਬਰਗ ਦੇ ਘਰ ਆਇਆ ਨੰਨ੍ਹਾ ਮਹਿਮਾਨ, ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰ ਦਿੱਤੀ ਜਾਣਕਾਰੀ

ਇਸ ਨਾਲ ਭਾਰਤ 'ਚ ਅਮਰੀਕੀ ਰਾਜਦੂਤ ਦੇ ਅਹੁਦੇ 'ਤੇ ਗਾਰਸੇਟੀ ਦੀ ਨਿਯੁਕਤੀ ਦਾ ਰਸਤਾ ਸਾਫ਼ ਹੋ ਗਿਆ, ਜੋ ਪਿਛਲੇ 2 ਸਾਲਾਂ ਤੋਂ ਖਾਲੀ ਸੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਆਪਣੀ ਨਵੀਂ ਕੂਟਨੀਤਕ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਗਾਰਸੇਟੀ ਨੇ ਕਿਹਾ, "ਮੈਂ ਇਸ ਅਹੁਦੇ 'ਤੇ ਸੇਵਾ ਕਰਨ ਲਈ ਉਤਸੁਕ ਹਾਂ।" ਸਹੁੰ ਚੁੱਕ ਸਮਾਗਮ ਵਿੱਚ ਗਾਰਸੇਟੀ ਦੀ ਪਤਨੀ ਐਮੀ ਵੇਕਲੈਂਡ, ਪਿਤਾ ਗਿਲ ਗਾਰਸੇਟੀ, ਮਾਂ ਸੁਕੇ ਗਾਰਸੇਟੀ, ਸੱਸ ਡੀ ਵੀਕਲੈਂਡ ਅਤੇ ਕਈ ਹੋਰ ਨਜ਼ਦੀਕੀ ਪਰਿਵਾਰਕ ਮੈਂਬਰ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News