ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਪਤਨੀ ਬਣੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ
Saturday, Oct 26, 2019 - 01:25 PM (IST)
ਲਖਨਊ— ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਕਿਰਨ ਤਿਵਾੜੀ ਹਿੰਦੂ ਸਮਾਜ ਪਾਰਟੀ ਦੀ ਪ੍ਰਧਾਨ ਬਣੀ ਹੈ। ਪ੍ਰਧਾਨ ਬਣਨ ਤੋਂ ਬਾਅਦ ਸ਼ਨੀਵਾਰ ਨੂੰ ਕਿਰਨ ਤਿਵਾੜੀ ਮੀਡੀਆ ਨੂੰ ਸੰਬੋਧਨ ਕਰੇਗੀ। ਲਖਨਊ ਪ੍ਰੈੱਸ ਕਲੱਬ 'ਚ ਦੁਪਹਿਰ 2 ਵਜੇ ਉਹ ਪ੍ਰੈੱਸ ਕਾਨਫਰੰਸ ਕਰੇਗੀ। ਇਸ 'ਚ ਹਿੰਦੂ ਸਮਾਜ ਪਾਰਟੀ ਦੇ ਜਨਰਲ ਸਕੱਤਰ ਰਾਜੇਸ਼ ਮਣੀ ਤ੍ਰਿਪਾਠੀ ਵੀ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਕਮਲੇਸ਼ ਤਿਵਾੜੀ ਦੀ ਬੀਤੀ 18 ਅਕਤੂਬਰ ਨੂੰ ਲਖਨਊ ਸਥਿਤ ਉਨ੍ਹਾਂ ਦੇ ਘਰ 'ਚ ਜਾ ਕੇ ਕਤਲ ਕਰ ਦਿੱਤਾ ਗਿਆ ਸੀ। 2 ਦੋਸ਼ੀਆਂ ਅਸ਼ਫਾਕ ਅਤੇ ਮੋਈਨੁਦੀਨ ਨੇ ਗਲਾ ਵੱਢ ਕੇ ਅਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਮਲੇਸ਼ ਤਿਵਾੜੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨਾਲ ਮੁਲਾਕਾਤ ਕੀਤੀ ਸੀ। ਜਿਸ 'ਚ ਉਨ੍ਹਾਂ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਯੋਗੀ ਨੇ ਪਰਿਵਾਰ ਵਾਲਿਆਂ ਨੂੰ 15 ਲੱਖ ਰੁਪਏ ਦੀ ਆਰਥਿਕ ਮਦਦ ਅਤੇ ਉਨ੍ਹਾਂ ਲਈ ਸੀਤਾਪੁਰ 'ਚ ਘਰ ਬਣਵਾਉਣ ਦਾ ਐਲਾਨ ਕੀਤਾ ਸੀ। ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਸੀ ਕਿ ਦੋਸ਼ੀਆਂ ਵਿਰੁੱਧ ਫਾਸਟ ਟਰੈਕ ਕੋਰਟ 'ਚ ਸੁਣਵਾਈ ਕਰਵਾਉਣ ਦੀ ਵਿਵਸਥਾ ਕਰਵਾਉਣ 'ਤੇ ਵਿਚਾਰ ਕੀਤਾ ਜਾਵੇਗਾ।