ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਕਮੇਟੀ ਸਾਹਮਣੇ ਪੇਸ਼ ਹੋਣ ਲਈ ਮੰਗਿਆ ਹੋਰ ਸਮਾਂ
Monday, Dec 06, 2021 - 06:22 PM (IST)
ਨਵੀਂ ਦਿੱਲੀ (ਭਾਸ਼ਾ)— ਅਦਾਕਾਰਾ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ’ਤੇ ਆਪਣੇ ਨਫ਼ਰਤ ਭਰੇ ਪੋਸਟ ਦੇ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਕਮੇਟੀ ਦੇ ਪ੍ਰਧਾਨ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਰਣੌਤ ਦੀ ਪੇਸ਼ੀ ਦੀ ਨਵੀਂ ਤਾਰੀਖ਼ ਬਾਅਦ ’ਚ ਤੈਅ ਕੀਤੀ ਜਾਵੇਗੀ। ਇੰਸਟਾਗ੍ਰਾਮ ’ਤੇ ਨਫ਼ਰਤ ਭਰੇ ਪੋਸਟ ਨਾਲ ਸਬੰਧਤ ਸ਼ਿਕਾਇਤਾਂ ਤੋਂ ਬਾਅਦ ਕਮੇਟੀ ਨੇ ਕੰਗਨਾ ਨੂੰ ਨੋਟਿਸ ਜਾਰੀ ਕਰ ਕੇ ਅੱਜ ਦੇ ਦਿਨ 6 ਦਸੰਬਰ ਨੂੰ ਪੇਸ਼ ਹੋਣ ਨੂੰ ਕਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਕਿਸਾਨ ਬੀਬੀਆਂ ਦਾ ਵੱਡਾ ਐਲਾਨ, ‘ਕੰਗਨਾ ਦੀ ਪੰਜਾਬ ’ਚ ਹੋਵੇਗੀ ਐਂਟਰੀ ਬੈਨ, ਨਾਲ ਲਵਾਂਗੇ ਲਿਖਤੀ ਮੁਆਫ਼ੀਨਾਮਾ’
ਕੰਗਨਾ ਨੇ ਹਾਜ਼ਰ ਨਾ ਹੋਣ ਦੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਓਧਰ ਰਾਘਵ ਚੱਢਾ ਨੇ ਕਿਹਾ ਕਿ ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਕਮੇਟੀ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਸ਼ਿਕਾਇਤਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਕੰਗਨਾ ਨੇ ਆਪਣੇ ਇੰਸਟਾਗ੍ਰਾਮ ਪੋਸਟ ’ਚ ਸਿੱਖ ਭਾਈਚਾਰੇ ਨੂੰ ‘ਖਾਲਿਸਤਾਨੀ ਅੱਤਵਾਦੀ’ ਕਰਾਰ ਦਿੱਤਾ ਹੈ। ਸਿੱਖ ਭਾਈਚਾਰੇ ਨੇ ਵੀ ਮੁੰਬਈ ’ਚ ਕੰਗਨਾ ਖ਼ਿਲਾਫ਼ ਪੁਲਸ ਵਿਚ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਆ ਕੇ ਕਸੂਤੀ ਘਿਰੀ ਕੰਗਨਾ ਰਣੌਤ ਦੇ ਬਦਲੇ ਤੇਵਰ, ਕਿਹਾ- ਮੈਂ ਕਿਸੇ ਤੋਂ ਨਹੀਂ ਮੰਗੀ ਮਾਫ਼ੀ