ਰਿਆਸੀ 'ਚ ਹੋਏ ਅੱਤਵਾਦੀ ਹਮਲੇ 'ਤੇ ਤੱਤੀ ਹੋਈ ਕੰਗਨਾ ਰਣੌਤ, ਕਿਹਾ- '..ਤਾਂ ਇਸੇ ਕਾਰਨ ਬਣਾਇਆ ਗਿਆ ਬੱਸ ਨੂੰ ਨਿਸ਼ਾਨਾ'

06/10/2024 11:44:53 AM

ਮੁੰਬਈ (ਬਿਊਰੋ) : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਐਤਵਾਰ ਸ਼ਾਮ ਨੂੰ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਅੱਤਵਾਦੀਆਂ ਵੱਲੋਂ ਸ਼ਿਕਾਰ ਬਣਾਇਆ ਗਿਆ। ਦਰਅਸਲ, ਉੱਤਰ ਪ੍ਰਦੇਸ਼ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਵਰ੍ਹਾਈਆਂ, ਜਿਸ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਸਿੱਧੀ ਖੱਡ 'ਚ ਜਾ ਡਿੱਗੀ। ਇਸ ਘਟਨਾ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਥੇ ਹੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਮੰਡੀ ਤੋਂ ਭਾਜਪਾ ਦੀ ਹਾਲ ਹੀ ਵਿੱਚ ਚੁਣੀ ਗਈ ਸੰਸਦ ਮੈਂਬਰ ਕੰਗਨਾ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ 'ਤੇ ਕਾਇਰਾਨਾ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੀ ਹੈ। ਇਸ ਘਟਨਾ 'ਚ ਮਾਰੇ ਗਏ ਲੋਕਾਂ ਲਈ ਮੈਂ ਅਰਦਾਸ ਕਰਦੀ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਹੈ। ਕੰਗਨਾ ਰਣੌਤ ਨੇ ਆਪਣੀ ਇੰਸਟਾ ਸਟੋਰੀ 'ਚ ਵੀ ਇਸ ਘਟਨਾ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਲਿਖਿਆ- 'ਉਹ ਲੋਕ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾ ਰਹੇ ਸਨ ਅਤੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਸਿਰਫ ਇਸ ਲਈ ਗੋਲੀਬਾਰੀ ਕੀਤੀ ਕਿਉਂਕਿ ਉਹ ਸਾਰੇ ਹਿੰਦੂ ਸਨ।

ਇਹ ਖ਼ਬਰ ਵੀ ਪੜ੍ਹੋ - ਹੁਣ ਇਸ ਅਦਾਕਾਰ ਨੇ ਜੜਿਆ ਸੰਸਦ ਮੈਂਬਰ ਦੇ ਥੱਪੜ, ਸਾਹਮਣੇ ਆਈ ਵੀਡੀਓ, ਪੜ੍ਹੋ ਕਾਰਨ 

ਦੱਸ ਦਈਏ ਕਿ ਇਸ ਦਰਦਨਾਕ ਘਟਨਾ 'ਚ ਤਿੰਨ ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ। 33 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। 9 ਜੂਨ 2024 ਨੂੰ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੂਰਾ ਦੇਸ਼ ਗੁੱਸੇ 'ਚ ਹੈ।  ਦੱਸਿਆ ਜਾ ਰਿਹਾ ਹੈ ਕਿ ਰਿਆਸੀ 'ਚ ਹਮਲਾ ਲਸ਼ਕਰ ਦੇ ਇਕ ਸਹਾਇਕ ਸੰਗਠਨ ਨੇ ਕੀਤਾ ਸੀ। ਇਹ ਬੱਸ ਯਾਤਰੀਆਂ ਨੂੰ ਲੈ ਕੇ ਸ਼ਿਵ ਖੋੜੀ ਮੰਦਰ ਤੋਂ ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੀ ਸੀ। ਜਦੋਂ ਬੱਸ ਸ਼ਾਮ 6.15 ਵਜੇ ਦੇ ਕਰੀਬ ਪੋਨੀ ਇਲਾਕੇ ਦੇ ਪਿੰਡ ਤੇਰਾਇਥ ਨੇੜੇ ਪਹੁੰਚੀ ਤਾਂ ਗੋਲੀਬਾਰੀ ਸ਼ੁਰੂ ਹੋ ਗਈ। ਗੋਲੀਬਾਰੀ ਤੋਂ ਬਾਅਦ 53 ਸੀਟਾਂ ਵਾਲੀ ਬੱਸ ਡੂੰਘੀ ਖੱਡ 'ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੀ ਗਿਣਤੀ 3-4 ਸੀ।

PunjabKesari

ਜਾਣਕਾਰੀ ਮੁਤਾਬਕ, ਲਸ਼ਕਰ ਦੇ ਸਹਾਇਕ ਸੰਗਠਨ ਨੇ ਇਸ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦਿੱਤਾ ਹੈ। ਇਹ ਅੱਤਵਾਦੀਆਂ ਦਾ ਉਹੀ ਗਰੁੱਪ ਹੈ, ਜੋ ਰਾਜੌਰੀ, ਪੁੰਛ ਅਤੇ ਰਿਆਸੀ ਦੇ ਉਪਰਲੇ ਇਲਾਕਿਆਂ 'ਚ ਲੁਕਿਆ ਹੋਇਆ ਹੈ। ਕੁਝ ਦਿਨ ਪਹਿਲਾਂ ਰਿਆਸੀ 'ਚ ਵਾਪਰੇ ਬੱਸ ਹਾਦਸੇ ਨੂੰ ਧਿਆਨ 'ਚ ਰੱਖਦਿਆਂ ਅੱਤਵਾਦੀਆਂ ਨੇ ਇਸ ਹਮਲੇ ਦੀ ਯੋਜਨਾ ਬਣਾਈ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਨਿਸ਼ਾਨਾ ਬਣਾਇਆ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News