ਪੰਜਾਬ ''ਚ ਹੀ ਨਹੀਂ ਸਗੋਂ ਇਸ ਸੂਬੇ ''ਚ ਵੀ ਕੰਗਨਾ ਰਣੌਤ ਦੀ ‘ਐਮਰਜੈਂਸੀ’ ਦਾ ਵਿਰੋਧ, ਸਿਨੇਮਾਘਰਾਂ ਦੀ ਵਧਾਈ ਸੁਰੱਖਿਆ
Friday, Jan 17, 2025 - 05:33 PM (IST)
ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦੇ ਰਿਲੀਜ਼ ਹੋਣ ਨਾਲ ਹਰਿਆਣਾ ਦੇ ਯਮੁਨਾਨਗਰ 'ਚ ਸਿੱਖ ਭਾਈਚਾਰੇ ‘ਚ ਨਾਰਾਜ਼ਗੀ ਵਧਣ ਲੱਗੀ ਹੈ। ਸਿੱਖ ਭਾਈਚਾਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਥੀਏਟਰਾਂ 'ਚ ਇਹ ਫ਼ਿਲਮ ਦਿਖਾਈ ਜਾ ਰਹੀ ਹੈ, ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਹਿੰਦੂ ਅਤੇ ਸਿੱਖ ਭਾਈਚਾਰਿਆਂ 'ਚ ਦਰਾਰ ਪੈਦਾ ਕਰ ਰਹੀ ਹੈ। ਜੇਕਰ ਅਜਿਹਾ ਨਾ ਹੋਇਆ ਤਾਂ ਇਸ ਦੇ ਨਿਕਲਣ ਵਾਲੇ ਸਿੱਟਿਆਂ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਸਬੰਧ 'ਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਯਮੁਨਾਨਗਰ ਦੇ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਪੁਲਸ ਨੇ ਹੁਣ ਇੱਥੋਂ ਦੇ ਸਿਨੇਮਾ ਹਾਲਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਤਾਇਨਾਤ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਅੰਮ੍ਰਿਤਸਰ 'ਚ ਨਹੀਂ ਲੱਗੀ 'ਐਮਰਜੈਂਸੀ'
ਸਿੱਖ ਭਾਈਚਾਰੇ ਨੇ ਫ਼ਿਲਮ ‘ਐਮਰਜੈਂਸੀ’ ਦੇ ਵਿਵਾਦਤ ਸੀਨ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇਸ ਫ਼ਿਲਮ ਦਾ ਪਹਿਲਾਂ ਵੀ ਵਿਰੋਧ ਹੋਇਆ ਸੀ ਅਤੇ ਇਸ ਨੂੰ ਹਟਾ ਦਿੱਤਾ ਗਿਆ ਸੀ। ਹੁਣ ਹਰਿਆਣਾ 'ਚ 19 ਜਨਵਰੀ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਠੀਕ ਪਹਿਲਾਂ ਇਸ ਫ਼ਿਲਮ ਨੂੰ ਰਿਲੀਜ਼ ਕਰਨਾ ਹਿੰਦੂ ਅਤੇ ਸਿੱਖ ਭਾਈਚਾਰਿਆਂ 'ਚ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਹੈ। ਸਿੱਖ ਕੌਮ ਦਾ ਮੰਨਣਾ ਹੈ ਕਿ ਚੋਣਾਂ ਤੋਂ ਪਹਿਲਾਂ ਕੁਝ ਲੋਕ ਜਾਣਬੁੱਝ ਕੇ ਇਸ ਫ਼ਿਲਮ ਨੂੰ ਰਿਲੀਜ਼ ਕਰਕੇ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਖਿਡਾਰੀਆਂ ਲਈ ਨਵੇਂ ਨਿਯਮ, ਪਰਿਵਾਰ 'ਤੇ ਪਾਬੰਦੀ ਅਤੇ ਵਿਗਿਆਪਨ ਸ਼ੂਟ 'ਤੇ ਬੈਨ, ਦੇਖੋ ਪੂਰੀ ਸੂਚੀ
ਸਿੱਖ ਭਾਈਚਾਰੇ ਦੇ ਲੋਕਾਂ ਨੇ ਯਮੁਨਾਨਗਰ ਦੇ ਮਿੰਨੀ ਸਕੱਤਰੇਤ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਯਮੁਨਾਨਗਰ ਦੇ 2 ਸਿਨੇਮਾਘਰਾਂ 'ਚ ਇਹ ਫ਼ਿਲਮ ਦਿਖਾਈ ਗਈ ਹੈ ਅਤੇ ਪ੍ਰਸ਼ਾਸਨ ਇਸ ਨੂੰ ਤੁਰੰਤ ਹਟਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਇਸ ਦੇ ਨਿਕਲਣ ਵਾਲੇ ਸਿੱਟਿਆਂ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਹਰਿਆਣਾ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਾਹੌਲ ਹੈ ਅਤੇ ਸਿੱਖ ਕੌਮ ਦੇ ਸਮੂਹ ਲੋਕ ਚੋਣਾਂ ਦੀਆਂ ਤਿਆਰੀਆਂ 'ਚ ਜੁਟੇ ਹੋਏ ਹਨ। ਅਜਿਹੀ ਸਥਿਤੀ 'ਚ ਇਸ ਫ਼ਿਲਮ ਤੋਂ ਕਿਸੇ ਸਿੱਖ ਨੂੰ ਠੇਸ ਨਾ ਪਹੁੰਚੇ, ਜਾਂ ਤਾਂ ਫ਼ਿਲਮ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ ਜਾਂ ਵਿਵਾਦਪੂਰਨ ਦ੍ਰਿਸ਼ ਨੂੰ ਹਟਾ ਦੇਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - 'ਭਾਰਤ 'ਚ ਮੁਸਲਿਮ ਕਲਾਕਾਰਾਂ ਦੀ ਜਾਨ ਨੂੰ ਖ਼ਤਰਾ'
ਗੁਰਬੀਰ ਸਿੰਘ, ਹੈਪੀ ਸਿੰਘ, ਸੁਖਵਿੰਦਰ ਸਿੰਘ ਚਾਵਲਾ ਨੇ ਕਿਹਾ ਕਿ ਫ਼ਿਲਮ 'ਚ ਦਿਖਾਇਆ ਗਿਆ ਹੈ ਕਿ ਕਿਵੇਂ ਪੰਜਾਬ 'ਚ ਸਿੱਖ ਕੌਮ ਦੇ ਲੋਕ ਹਿੰਦੂਆਂ ਨੂੰ ਬੱਸਾਂ 'ਚੋਂ ਸੁੱਟ ਕੇ ਮਾਰ ਰਹੇ ਹਨ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਸੂਬੇ 'ਚ ਭਾਈਚਾਰਕ ਸਾਂਝ ਨੂੰ ਵਿਗਾੜਨ ਲਈ ਇਹ ਦ੍ਰਿਸ਼ ਜਾਣਬੁੱਝ ਕੇ ਦਿਖਾਇਆ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੇਕਰ ਫ਼ਿਲਮ ਨੂੰ ਸਿਨੇਮਾਘਰਾਂ ਤੋਂ ਨਾ ਹਟਾਇਆ ਗਿਆ ਜਾਂ ਸੀਨ ਨਾ ਕੱਟੇ ਗਏ ਤਾਂ ਇਸ ਦੇ ਨਿਕਲਣ ਵਾਲੇ ਸਿੱਟਿਆਂ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8