ਵਿਕਰਮਾਦਿੱਤਿਆ ਬੋਲੇ- ਕੰਗਨਾ ਦਾ ਹਿਮਾਚਲ ’ਚ ਮਨੋਰੰਜਨ ਦਾ ਸਮਾਂ ਹੁਣ ਪੂਰਾ

Thursday, May 23, 2024 - 09:36 AM (IST)

ਵਿਕਰਮਾਦਿੱਤਿਆ ਬੋਲੇ- ਕੰਗਨਾ ਦਾ ਹਿਮਾਚਲ ’ਚ ਮਨੋਰੰਜਨ ਦਾ ਸਮਾਂ ਹੁਣ ਪੂਰਾ

ਸ਼ਿਮਲਾ- ਹਿਮਾਚਲ ਪ੍ਰਦੇਸ਼ ’ਚ ਮੰਡੀ ਲੋਕ ਸਭਾ ਸੀਟ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਾਰਨ ਚੋਣ ਮੁਕਾਬਲਾ ਦਿਲਚਸਪ ਹੋ ਗਿਆ ਹੈ। ਚੋਣ ਨਤੀਜੇ ਜੋ ਵੀ ਹੋਣ ਭਾਜਪਾ ਨੇ ਕੰਗਨਾ ਰਣੌਤ ਨੂੰ ਮੈਦਾਨ ਵਿਚ ਉਤਾਰ ਕੇ ਕਾਂਗਰਸੀ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਦੀ ਚਿੰਤਾ ਵਧਾ ਦਿੱਤੀ ਹੈ। ਚੋਣ ਪ੍ਰਚਾਰ ਆਪਣੇ ਸਿਖਰ ’ਤੇ ਹੈ ਅਤੇ ਦੋਵਾਂ ਵਿਚਾਲੇ ਇਕ-ਦੂਸਰੇ ’ਤੇ ਦੋਸ਼ ਲਗਾਉਣ ਦਾ ਦੌਰ ਚੱਲ ਰਿਹਾ ਹੈ। ਵਿਕਰਮਾਦਿੱਤਿਆ ਸਿੰਘ ਨੇ ਆਪਣੇ ਹਾਲੀਆ ਬਿਆਨ ਵਿਚ ਕਿਹਾ ਹੈ ਕਿ ਉਸ ਨੇ ਕੰਗਨਾ ਰਣੌਤ ਨੂੰ ਸਖ਼ਤ ਸਵਾਲ ਪੁੱਛੇ ਹਨ ਪਰ ਉਹ ਹਮੇਸ਼ਾ ਮਹਿਲਾ ਵਿਰੋਧੀ ਰੁਖ ਕਾਰਨ ਪਿੱਛੇ ਲੁਕਣ ਦੀ ਕੋਸ਼ਿਸ਼ ਕਰਦੀ ਹੈ। ਹਿਮਾਚਲ ਪ੍ਰਦੇਸ਼ ’ਚ ਹੁਣ ਉਨ੍ਹਾਂ ਦੇ ਮਨੋਰੰਜਨ ਦਾ ਸਮਾਂ ਪੂਰਾ ਹੋ ਗਿਆ ਹੈ। ਕੰਗਨਾ ਨੇ ਇੰਨੇ ਬਿਆਨ ਦਿੱਤੇ ਸਨ ਕਿ ਉਨ੍ਹਾਂ ਨੂੰ ਸੁਣ ਕੇ ਲੋਕ ਆਪਣਾ ਹਾਸਾ ਨਹੀਂ ਰੋਕ ਸਕੇ। ਉਹ ਕਾਮੇਡੀਅਨ ਕਪਿਲ ਸ਼ਰਮਾ ਨੂੰ ਚੰਗਾ ਮੁਕਾਬਲਾ ਦੇ ਰਹੀ ਹੈ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਮੁੰਬਈ ਵਾਪਸ ਜਾਣਾ ਚਾਹੀਦਾ ਹੈ ਅਤੇ 4 ਜੂਨ ਤੋਂ ਬਾਅਦ ਫਿਲਮਾਂ ਕਰਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ- ਮਾਪਿਆਂ ਦਾ ਨਾਂ ਲਏ ਬਿਨਾਂ ਵੋਟ ਮੰਗਣ ਵਿਕਰਮਾਦਿੱਤਿਆ, ਜ਼ਮਾਨਤ ਜ਼ਬਤ ਨਾ ਹੋਈ ਤਾਂ ਸਿਆਸਤ ਛੱਡ ਦੇਵਾਂਗੀ : ਕੰਗਨਾ

ਵਿਕਰਮਾਦਿੱਤਿਆ ਸਿੰਘ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਸੂਬੇ ’ਚ ਸਥਿਰ ਸਰਕਾਰ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ ਪਰ ਕਿਸੇ ਵੀ ਹਾਲਤ ਵਿਚ ਜੈਰਾਮ ਠਾਕੁਰ ਦੀ ਸਰਕਾਰ ਆਉਂਦੀ ਹੈ ਤਾਂ ਭਾਜਪਾ ਸਰਕਾਰ ਪਹਿਲੇ ਹੀ ਦਿਨ ਪੁਰਾਣੀ ਪੈਨਸ਼ਨ ਸਕੀਮ (ਓ. ਪੀ. ਐੱਸ.) ਨੂੰ ਡੀ-ਨੋਟੀਫਾਈ ਕਰ ਦੇਵੇਗੀ। ਸੂਬੇ ਦੇ ਮੁਲਾਜ਼ਮਾਂ ਲਈ ਇਹ ਸਭ ਤੋਂ ਮੰਦਭਾਗਾ ਫੈਸਲਾ ਹੋਵੇਗਾ। ਚੋਣਾਂ ਤੋਂ ਬਾਅਦ ਅਸੀਂ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਾਂਗੇ।

ਇਹ ਵੀ ਪੜ੍ਹੋ- ਆਉਣ ਵਾਲੇ 5 ਦਿਨਾਂ ਤੱਕ ਕਿਹੋ ਜਿਹਾ ਰਹੇਗਾ ਮੌਸਮ, ਜਾਣੋ IMD ਦੀ ਭਵਿੱਖਬਾਣੀ

ਫੌਜ ਵਿਚ ਸੂਬੇ ਦੀ ਵੱਖਰੀ ਪ੍ਰਤੀਨਿਧਤਾ ਹੋਣੀ ਚਾਹੀਦੀ ਹੈ। ਮੈਂ ਲੋਕ ਸਭਾ ਵਿਚ ਇਹ ਮੁੱਦਾ ਪੂਰੀ ਗੰਭੀਰਤਾ ਨਾਲ ਉਠਾਵਾਂਗਾ ਕਿ ਭਾਰਤੀ ਫੌਜ ਵਿਚ ਹਿਮਾਚਲ ਪ੍ਰਦੇਸ਼ ਤੋਂ ਇਕ ਰੈਜੀਮੈਂਟ ਹੋਣੀ ਚਾਹੀਦੀ ਹੈ। ਮੈਂ ਜਾਣਦਾ ਹਾਂ ਕਿ ਸੂਬਿਆਂ ਨੂੰ ਰੱਖਿਆ ਵਿਚ ਪ੍ਰਮੁੱਖਤਾ ਨਹੀਂ ਦਿੱਤੀ ਜਾਂਦੀ ਪਰ ਸੂਬੇ ’ਚ ਇਕ ਵੱਖਰੀ ਰੈਜੀਮੈਂਟ ਹੋਣੀ ਚਾਹੀਦੀ ਹੈ ਤਾਂ ਜੋ ਆਪਣੀਆਂ ਖੇਤਰੀ ਇੱਛਾਵਾਂ ਨੂੰ ਕੁਰਬਾਨ ਕਰਨ ਵਾਲਿਆਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News