ਚੰਡੀਗੜ੍ਹ ਏਅਰਪੋਰਟ 'ਤੇ ਹੋਈ ਬਦਸਲੂਕੀ ਤੋਂ ਬਾਅਦ ਕੰਗਨਾ ਰਣੌਤ ਨੇ ਲਾਈਵ ਆ ਕੇ ਦੱਸੀ ਪੂਰੀ ਗੱਲ
Thursday, Jun 06, 2024 - 07:01 PM (IST)
ਨਵੀਂ ਦਿੱਲੀ- ਚੰਡੀਗੜ੍ਹ ਏਅਰਪੋਰਟ 'ਤੇ ਹੋਈ ਬਦਸਲੂਕੀ ਤੋਂ ਬਾਅਦ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਾਈਵ ਹੋ ਕੇ ਪੂਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਅਤੇ ਮੇਰੇ ਪ੍ਰਸ਼ੰਸਕਾਂ ਦੇ ਬਹੁਤ ਸਾਰੇ ਫੋਨ ਕਾਲ ਆ ਰਹੇ ਹਨ, ''ਮੈਂ ਬਿਲਕੁਲ ਠੀਕ ਹਾਂ। ਅੱਜ ਚੰਡੀਗੜ੍ਹ ਏਅਰਪੋਰਟ 'ਤੇ ਜੋ ਘਟਨਾ ਵਾਪਰੀ ਉਹ ਸਕਿਓਰਿਟੀ ਚੈੱਕ ਦੇ ਨਾਲ ਹੋਈ। ਮੈਂ ਸਕਿਓਰਿਟੀ ਚੈੱਕ ਤੋਂ ਬਾਅਦ ਅੱਗੇ ਨਿਕਲੀ ਤਾਂ ਦੂਜੇ ਕੈਬਿਨ 'ਚ ਜੋ CISF ਦੀ ਮਹਿਲਾ ਕਰਮਚਾਰੀ ਸੀ, ਉਸ ਨੇ ਮੇਰੇ ਅੱਗੇ ਆਉਣ ਅਤੇ ਕ੍ਰਾਸ ਕਰਨ ਦਾ ਇੰਤਜ਼ਾਰ ਕੀਤਾ, ਫਿਰ ਸਾਈਡ ਤੋਂ ਆ ਕੇ ਮੇਰੇ ਚਿਹਰੇ 'ਤੇ ਹਿੱਟ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਸਪੋਰਟ ਕਰਦੀ ਹੈ। ਮੇਰੀ ਚਿੰਤਾ ਇਹ ਹੈ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਕਿਵੇਂ ਨਜਿੱਠਿਆ ਜਾ ਰਿਹਾ ਹੈ।''
ਜ਼ਿਕਰਯੋਗ ਹੈ ਕਿ ਵੀਰਵਾਰ ਯਾਨੀ ਅੱਜ ਦੁਪਹਿਰ 3.30 ਵਜੇ ਕੰਗਨਾ ਜਦੋਂ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ 'ਤੇ ਪੁਜੀ ਸੀ ਤਾਂ ਸਕਿਓਰਿਟੀ ਚੈੱਕ ਇਨ ਤੋਂ ਬਾਅਦ ਬੋਰਡਿੰਗ ਲਈ ਜਾਂਦੇ ਸਮੇਂ ਐੱਲ.ਸੀ.ਟੀ. ਕੁਲਵਿੰਦਰ ਕੌਰ (ਸੀ.ਆਈ.ਐੱਸ.ਐਫ. ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ ਸੀ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫਰ ਕਰ ਰਹੇ ਸ਼ਖ਼ਸ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ (ਸੀ.ਆਈ.ਐੱਸ.ਐਫ. ਦੇ ਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਚੰਡੀਗੜ੍ਹ ਹਵਾਈ ਅੱਡੇ 'ਤੇ ਸੀ.ਆਈ.ਐੱਸ.ਐੱਫ. ਵੱਲੋਂ ਸੀ.ਸੀ.ਟੀ.ਵੀ. ਦੀ ਜਾਂਚ ਕੀਤੀ ਜਾ ਰਹੀ ਹੈ।