ਕਾਂਗੜਾ ''ਚ ਪੰਜਾਬ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ, ਹੈਰੋਇਨ ਬਰਾਮਦ

Sunday, Jan 11, 2026 - 12:33 PM (IST)

ਕਾਂਗੜਾ ''ਚ ਪੰਜਾਬ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ, ਹੈਰੋਇਨ ਬਰਾਮਦ

ਕਾਂਗੜਾ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਪੁਲਸ ਨੇ ਨਸ਼ੇ ਖ਼ਿਲਾਫ਼ ਮੁਹਿੰਮ ਦੇ ਅਧੀਨ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 20.19 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਹੈ। ਇਹ ਕਾਰਵਾਈ ਕਾਂਗੜਾ ਦੇ ਹਨੂੰਮਾਨ ਘਾਟ ਕੋਲ ਇਕ ਵਾਹਨ ਦੀ ਤਲਾਸ਼ੀ ਦੌਰਾਨ ਕੀਤੀ ਗਈ। ਕਾਂਗੜਾ ਜ਼ਿਲ੍ਹਾ ਪੁਲਸ ਸੁਪਰਡੈਂਟ (ਐੱਸਏਪੀ) ਅਸ਼ੋਕ ਰਤਨ ਨੇ ਐਤਵਾਰ ਨੂੰ ਦੱਸਿਆ ਕਿ 9 ਜਨਵਰੀ ਨੂੰ ਹਨੂੰਮਾਨ ਘਾਟ 'ਤੇ ਇਕ ਸ਼ੈੱਡ ਕੋਲ ਸ਼ੱਕੀ ਵਾਹਨ ਨੂੰ ਜਾਂਚ ਲਈ ਰੋਕਿਆ ਗਿਆ ਸੀ। ਤਲਾਸ਼ੀ ਦੌਰਾਨ ਵਾਹਨ ਤੋਂ 20.19 ਗ੍ਰਾਮ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਵਿਕਰਮ, ਵਾਸੀ ਬਸਤੀ ਮਸ਼ਿਆਨ (ਜੀਰਾ) ਅਤੇ ਗੁਰਦੇਵ ਸਿੰਘ ਤੇ ਰਾਜਬਿੰਦਰ ਸਿੰਘ ਵਾਸੀ, ਕਮਲਗੜ੍ਹ ਪਿੰਡ (ਫਿਰੋਜ਼ਪੁਰ, ਪੰਜਾਬ) ਵਜੋਂ ਹੋਈ ਹੈ। ਪੁਲਸ ਨੇ ਕਾਂਗੜਾ ਥਾਣੇ 'ਚ ਤਿੰਨਾਂ ਦੋਸ਼ੀਆਂ ਖ਼ਿਲਾਫ਼ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨਡੀਪੀਐੱਸ ਐਕਟ) ਦੀਆਂ ਵੱਖ-ਵੱਖ ਧਾਰਾਵਾਂ- 21,25,29,61 ਅਤੇ 85 ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ ਤਾਂ ਕਿ ਨਸ਼ੇ ਦੇ ਇਸ ਨੈੱਟਵਰਕ ਦੇ ਹੋਰ ਸੰਪਰਕ ਦਾ ਪਤਾ ਲਗਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

DIsha

Content Editor

Related News