ਕੰਝਾਵਲਾ ਕੇਸ 'ਚ ਦਿੱਲੀ ਪੁਲਸ ਦੇ ਸਪੈਸ਼ਲ ਪੁਲਸ ਕਮਿਸ਼ਨਰ ਨੇ ਕੀਤਾ ਵੱਡਾ ਖ਼ੁਲਾਸਾ

Thursday, Jan 05, 2023 - 01:53 PM (IST)

ਕੰਝਾਵਲਾ ਕੇਸ 'ਚ ਦਿੱਲੀ ਪੁਲਸ ਦੇ ਸਪੈਸ਼ਲ ਪੁਲਸ ਕਮਿਸ਼ਨਰ ਨੇ ਕੀਤਾ ਵੱਡਾ ਖ਼ੁਲਾਸਾ

ਨਵੀਂ ਦਿੱਲੀ- ਦਿੱਲੀ ਦੇ ਕੰਝਾਵਲਾ ਇਲਾਕੇ ਵਿਚ ਕੁੜੀ ਨੂੰ ਕਾਰ ਨਾਲ ਘਸੀੜਣ ਅਤੇ ਮੌਤ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। ਦਿੱਲੀ ਪੁਲਸ ਨੇ ਇਸ ਵਾਰਦਾਤ 'ਚ ਦੋ ਹੋਰ ਦੋਸ਼ੀਆਂ ਦਾ ਖ਼ੁਲਾਸਾ ਕੀਤਾ ਹੈ। ਪ੍ਰੈੱਸ ਕਾਨਫੰਰਸ ਨੂੰ ਸੰਬੋਧਿਤ ਕਰਦਿਆਂ ਦਿੱਲੀ ਪੁਲਸ ਦੇ ਸਪੈਸ਼ਲ ਪੁਲਸ ਕਮਿਸ਼ਨਰ (ਸੀ. ਪੀ.) ਸਾਗਰ ਪ੍ਰੀਤ ਹੁੱਡਾ ਨੇ ਦੱਸਿਆ ਕਿ 18 ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਹਰ ਪਹਿਲੂ 'ਤੇ ਗੌਰ ਕੀਤਾ ਜਾ ਰਿਹਾ ਹੈ। ਅਸੀਂ ਜਲਦੀ ਤੋਂ ਜਲਦੀ ਚਾਰਜਸ਼ੀਟ ਦਾਇਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।

ਇਹ ਵੀ ਪੜ੍ਹੋ- ਕੁੜੀ ਨੂੰ ਕਾਰ ਨਾਲ ਘੜੀਸਣ ਦਾ ਮਾਮਲਾ: ਐਕਸ਼ਨ 'ਚ ਗ੍ਰਹਿ ਮੰਤਰਾਲਾ, ਦਿੱਲੀ ਪੁਲਸ ਕੋਲੋਂ ਮੰਗੀ ਰਿਪੋਰਟ

ਸਾਗਰ ਪ੍ਰੀਤ ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ਼ ਅਤੇ ਕਾਲ ਡਿਟੇਲ ਦੇ ਰਿਕਾਰਡ ਦੇ ਆਧਾਰ 'ਤੇ ਦੋ ਹੋਰ  ਲੋਕਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਇਨ੍ਹਾਂ ਦੋਹਾਂ ਦੀ ਪਛਾਣ ਆਸ਼ੂਤੋਸ਼ ਅਤੇ ਅੰਕੁਸ਼ ਖੰਨਾ ਦੇ ਤੌਰ 'ਤੇ ਹੋਈ ਹੈ, ਜੋ ਕਿ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਵਿਚੋਂ ਕੋਈ ਵੀ ਕਾਰ ਵਿਚ ਨਹੀਂ ਬੈਠਾ ਸੀ। ਹੁਣ ਤੱਕ 5 ਦੋਸ਼ੀਆਂ ਨੂੰ ਫੜਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਦੀ ਹੋਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੁੜੀ ਅਤੇ ਦੋਸ਼ੀ ਇਕ-ਦੂਜੇ ਨੂੰ ਨਹੀਂ ਜਾਣਦੇ ਸਨ।

PunjabKesari

ਇਹ ਵੀ ਪੜ੍ਹੋ- ਦਿੱਲੀ 'ਚ ਸਕੂਟੀ ਸਵਾਰ ਕੁੜੀ ਦੀ ਮੌਤ 'ਤੇ ਬੋਲੇ LG ਸਕਸੈਨਾ, 'ਸ਼ਰਮ ਨਾਲ ਸਿਰ ਝੁਕ ਗਿਆ'

ਸਪੈਸ਼ਲ ਸੀਪੀ ਸਾਗਰ ਨੇ ਦੱਸਿਆ ਕਿ ਮੁਲਜ਼ਮ ਵਾਰ-ਵਾਰ ਆਪਣੇ ਬਿਆਨ ਬਦਲ ਰਹੇ ਹਨ। ਪੁੱਛ-ਗਿੱਛ ਕਰਨ 'ਤੇ ਪਤਾ ਲੱਗਾ ਹੈ ਕਿ ਕਾਰ ਦੀਪਕ ਨਹੀਂ, ਅਮਿਤ ਚਲਾ ਰਿਹਾ ਸੀ। ਅਮਿਤ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਸੀ। ਚਸ਼ਮਦੀਦ ਗਵਾਹ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਪੋਸਟਮਾਰਟਮ ਦੌਰਾਨ ਜਿਨਸੀ ਸ਼ੋਸ਼ਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਫੋਰੈਂਸਿਕ ਰਿਪੋਰਟ ਦੀ ਉਡੀਕ ਹੈ। ਇਸ ਤੋਂ ਇਲਾਵਾ ਪੋਸਟ ਮਾਰਟਮ ਦੀ ਅੰਤਿਮ ਰਿਪੋਰਟ ਵੀ ਆਉਣੀ ਬਾਕੀ ਹੈ। 

ਇਹ ਵੀ ਪੜ੍ਹੋ- ਨਵੇਂ ਸਾਲ ਦੇ ਜਸ਼ਨ ਦੌਰਾਨ ਦਿੱਲੀ ’ਚ ਦਿਲ ਹਲੂਣ ਦੇਣ ਵਾਲੀ ਘਟਨਾ, ਕੁੜੀ ਨੂੰ ਘੜੀਸ ਕੇ ਲੈ ਗਏ ਕਾਰ ਸਵਾਰ

ਕੀ ਹੈ ਪੂਰੀ ਘਟਨਾ-

ਦੱਸਣਯੋਗ ਹੈ ਕਿ ਨਵੇਂ ਸਾਲ ਵਾਲੇ ਦਿਨ 20 ਸਾਲਾ ਕੁੜੀ ਦੀ ਸਕੂਟੀ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਕਾਰ ਕੁੜੀ ਨੂੰ ਸੁਲਤਾਨਪੁਰੀ ਤੋਂ ਕੰਝਾਵਲਾ ਤੱਕ ਕਰੀਬ 10-12 ਕਿਲੋਮੀਟਰ ਤੱਕ ਘਸੀੜਦੇ ਹੋਏ ਲੈ ਗਈ। ਨਵੇਂ ਸਾਲ ਮੌਕੇ ਹੋਈ ਇਸ ਘਟਨਾ ਵਿਚ ਕੁੜੀ ਦੀ ਮੌਤ ਹੋ ਗਈ। ਮਾਮਲੇ ਵਿਚ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
 


author

Tanu

Content Editor

Related News