ਕੰਝਾਵਲਾ ਮਾਮਲੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਤੋਂ ਸਖ਼ਤ ਸਜ਼ਾ : ਕੇਜਰੀਵਾਲ

01/02/2023 2:44:30 PM

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੰਝਾਵਲਾ ਹਾਦਸੇ ਨੂੰ ਸ਼ਰਮਨਾਕ ਦੱਸਦੇ ਹੋਏ ਸੋਮਵਾਰ ਨੂੰ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਦਿੱਤੀ ਜਾਵੇਗੀ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''ਕੰਝਾਵਲਾ 'ਚ ਸਾਡੀ ਭੈਣ ਨਾਲ ਜੋ ਹੋਇਆ, ਉਹ ਬੇਹੱਦ ਸ਼ਰਮਨਾਕ ਹੈ। ਮੈਂ ਉਮੀਦ ਕਰਦਾ ਹਾਂ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਉੱਪ ਰਾਜਪਾਲ ਵੀ.ਕੇ. ਸਕਸੈਨਾ ਨਾਲ ਗੱਲ ਕੀਤੀ। ਉਨ੍ਹਾਂ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ।

ਦੋਸ਼ੀਆਂ ਖ਼ਿਲਾਫ਼ ਆਈ.ਪੀ.ਸੀ. ਦੀਆਂ ਸਖ਼ਤ ਤੋਂ ਸਖ਼ਤ ਧਾਰਾਵਾਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ। ਦੋਸ਼ੀਆਂ ਦੇ ਭਾਵੇਂ ਹੀ ਉੱਚ ਰਾਜਨੀਤਕ ਸੰਬੰਧ ਹੋਣ ਪਰ ਕੋਈ ਨਰਮੀ ਨਹੀਂ ਦਿਖਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉੱਪ ਰਾਜਪਾਲ ਨੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਦੱਸ ਦੇਈਏ ਕਿ ਕੰਝਾਵਲਾ 'ਚ ਐਤਵਾਰ ਨੂੰ ਇਕ ਕੁੜੀ ਦੀ ਸਕੂਟੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਕੁੜੀ ਨੂੰ ਸੁਲਤਾਨਪੁਰੀ ਤੋਂ ਕੰਝਾਵਲਾ ਤੱਕ ਘਸੀਟਦੇ ਹੋਏ ਲੈ ਗਈ। ਇਸ ਹਾਦਸੇ 'ਚ ਕੁੜੀ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

DIsha

This news is Content Editor DIsha