ਕਾਨਪੁਰ ''ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੀ CBI ਜਾਂਚ ਹੋਵੇ : ਪ੍ਰਿਯੰਕਾ ਗਾਂਧੀ

Thursday, Jul 09, 2020 - 02:41 PM (IST)

ਕਾਨਪੁਰ ''ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੀ CBI ਜਾਂਚ ਹੋਵੇ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਾਨਪੁਰ 'ਚ 8 ਪੁਲਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ 'ਚ ਉੱਤਰ ਪ੍ਰਦੇਸ਼ ਸਰਕਾਰ 'ਤੇ ਅਸਫ਼ਲ ਰਹਿਣ ਦਾ ਦੋਸ਼ ਲਗਾਇਆ। ਪ੍ਰਿਯੰਕਾ ਨੇ ਵੀਰਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਮਾਮਲੇ ਦੇ ਮੁੱਖ ਦੋਸ਼ੀ ਵਿਕਾਸ ਦੁਬੇ ਦੀ ਗ੍ਰਿਫਤਾਰੀ ਨੂੰ ਲੈ ਕੇ ਦਾਅਵਾ ਕੀਤਾ ਕਿ ਉਸ ਦਾ ਉਜੈਨ ਤੱਕ ਪਹੁੰਚਣਾ ਮਿਲੀਭਗਤ ਵੱਲ ਇਸ਼ਾਰਾ ਕਰਦਾ ਹੈ।

PunjabKesariਕਾਂਗਰਸ ਦੀ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਯੰਕਾ ਨੇ ਟਵੀਟ ਕੀਤਾ,''ਕਾਨਪੁਰ ਦੇ ਕਤਲਕਾਂਡ 'ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਜਿਸ ਮੁਸਤੈਦੀ ਨਾਲ ਕੰਮ ਕਰਨਾ ਚਾਹੀਦਾ ਸੀ, ਉਸ 'ਚ ਉਹ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ। ਅਲਰਟ ਦੇ ਬਾਵਜੂਦ ਦੋਸ਼ੀ ਦਾ ਉਜੈਨ ਤੱਕ ਪਹੁੰਚਣਾ, ਨਾ ਸਿਰਫ਼ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ ਸਗੋਂ ਮਿਲੀਭਗਤ ਵੱਲ ਇਸ਼ਾਰਾ ਕਰਦਾ ਹੈ।'' ਉਨ੍ਹਾਂ ਨੇ ਦਾਅਵਾ ਕੀਤਾ,''3 ਮਹੀਨੇ ਪੁਰਾਣੇ ਪੱਤਰ 'ਚ 'ਨੋ ਐਕਸ਼ਨ ਅਤੇ ਅਪਰਾਧੀਆਂ ਦੀ ਸੂਚੀ 'ਚ 'ਵਿਕਾਸ' ਦਾ ਨਾਂ ਨਾ ਹੋਣਾ ਦੱਸਦਾ ਹੈ ਕਿ ਇਸ ਮਾਮਲੇ ਦੇ ਤਾਰ ਦੂਰ ਤੱਕ ਜੁੜੇ ਹਨ।'' ਪ੍ਰਿਯੰਕਾ ਨੇ ਕਿਹਾ,''ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾ ਕੇ ਸਾਰੇ ਤੱਤਾਂ ਅਤੇ ਸੁਰੱਖਿਆ ਦੇਣ ਨਾਲ ਜੁੜੇ ਸੰਬੰਧਾਂ ਨੂੰ ਜੱਗ ਜ਼ਾਹਰ ਕਰਨਾ ਚਾਹੀਦਾ।'' ਦੱਸਣਯੋਗ ਹੈ ਕਿ ਕਾਨਪੁਰ 'ਚ 8 ਪੁਲਸ ਮੁਲਾਜ਼ਮਾਂ ਦੇ ਕਤਲ ਦੇ ਮੁੱਖ ਦੋਸ਼ੀ ਵਿਕਾਸ ਦੁਬੇ ਨੂੰ ਪੁਲਸ ਨੇ ਵੀਰਵਾਰ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫਤਾਰ ਕੀਤਾ।


author

DIsha

Content Editor

Related News