ਗੁਜਰਾਤ ਦੇ ਸਾਬਕਾ ਵਿਧਾਇਕ ਕਲਸਾਰੀਆ ਕਾਂਗਰਸ ''ਚ ਸ਼ਾਮਲ
Thursday, Jul 12, 2018 - 04:08 PM (IST)

ਨਵੀਂ ਦਿੱਲੀ— ਗੁਜਰਾਤ ਦੇ ਸਾਬਕਾ ਵਿਧਾਇਕ ਅਤੇ ਸਮਾਜਿਕ ਕਾਰਜਕਾਰੀ ਕਨੁਭਾਈ ਕਲਸਾਰੀਆ ਕਾਂਗਰਸ 'ਚ ਸ਼ਾਮਲ ਹੋ ਗਏ। ਡਾ. ਕਲਸਾਰੀਆ ਨੇ ਇੱਥੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਗਾਂਧੀ ਨੇ ਪਾਰਟੀ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਦਾ ਸੁਆਗਤ ਕੀਤਾ। ਕਲਸਾਰੀਆ ਤਿੰਨ ਵਾਰ ਭਾਰਤੀ ਜਨਤਾ ਪਾਰਟੀ ਦੀ ਟਿਕਟ 'ਤੇ ਗੁਜਰਾਤ ਵਿਧਾਨ ਸਭਾ ਦੇ ਮੈਂਬਰ ਰਹੇ ਹਨ।
ਜਾਣਕਾਰੀ ਮੁਤਾਬਕ ਉਹ 2014 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਬੁੱਧਵਾਰ ਨੂੰ ਉਨ੍ਹਾਂ ਨੇ ਕਾਂਗਰਸ ਦੀ ਮੈਂਬਰਸ਼ਿਪ ਹਾਸਲ ਕਰ ਲਈ।