ਪ੍ਰਗਤੀਸ਼ੀਲ ਕਿਸਾਨ ਕੰਵਲ ਚੌਹਾਨ ਨੂੰ ਮਿਲ ਰਹੀਆਂ ਹਨ ਧਮਕੀਆਂ, ਬੋਲੇ ਜਾ ਰਹੇ ਹਨ ਅਪਸ਼ਬਦ

12/16/2020 12:44:30 PM

ਸੋਨੀਪਤ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਪਿੰਡ ਅਟੇਰਨਾ ਵਾਸੀ ਪ੍ਰਗਤੀਸ਼ੀਲ ਕਿਸਾਨ ਪਦਮਸ਼੍ਰੀ ਕੰਵਲ ਸਿੰਘ ਚੌਹਾਨ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨ 'ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਵਿਦੇਸ਼ ਤੋਂ ਫੋਨ ਕਰ ਕੇ ਲਗਾਤਾਰ ਉਨ੍ਹਾਂ 'ਤੇ ਕਿਸਾਨ ਅੰਦੋਲਨ ਦਾ ਸਮਰਥ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਤੋਂ ਫੋਨ ਕਰ ਕੇ ਉਨ੍ਹਾਂ ਨੂੰ ਕਿਸਾਨਾਂ ਦਾ ਗੱਦਾਰ ਕਿਹਾ ਜਾ ਰਿਹਾ ਹੈ। ਉਨ੍ਹਾਂ ਨੂੰ ਅਪਸ਼ਬਦ ਕਹੇ ਜਾ ਰਹੇ ਹਨ। ਕੰਵਲ ਸਿੰਘ ਹੀ ਨਹੀਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨਾਲ ਮੁਲਾਕਾਤ ਕਰ ਕੇ ਆਪਣਾ ਸਮਰਥਨ ਦੇਣ ਵਾਲੇ ਹੋਰ 10 ਪ੍ਰਗਤੀਸ਼ੀਲ ਕਿਸਾਨਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਹੋਇਆ ਰਾਜਨੀਤਕ, ਵਿਰੋਧੀ ਦਲ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ : ਗਡਕਰੀ

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 20 ਦਿਨਾਂ ਤੋਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਜੀਟੀ ਰੋਡ 'ਤੇ ਸਥਿਤ ਸਿੰਘੂ ਬਾਰਡਰ ਅਤੇ ਸਿਰਸਾ ਤੋਂ ਦਿੱਲੀ ਜਾਣ ਵਾਲੇ ਮਾਰਗ 'ਤੇ ਬਹਾਦਰਗੜ੍ਹ ਸਥਿਤ ਟਿਕਰੀ ਬਾਰਡਰ 'ਤੇ ਕੁਝ ਕਿਸਾਨ ਸੰਗਠਨਾਂ ਨਾਲ ਜੁੜੇ ਲੋਕ ਧਰਨਾ ਦੇ ਰਹੇ ਹਨ। ਉਹ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਬਹੁਤ ਸਾਰੇ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਅਜਿਹੇ ਹੀ ਕਿਸਾਨਾਂ ਨੇ ਪ੍ਰਦੇਸ਼ ਦੇ ਪ੍ਰਗਤੀਸ਼ੀਲ ਕਿਸਾਨ ਪੱਦਮਸ਼੍ਰੀ ਕੰਵਲ ਸਿੰਘ ਚੌਹਾਨ ਦੀ ਅਗਵਾਈ 'ਚ ਪਿਛਲੇ ਦਿਨੀਂ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤਾਂ 'ਚ ਦੱਸਦੇ ਹੋਏ ਉਨ੍ਹਾਂ ਦਾ ਸਮਰਥਨ ਕੀਤਾ ਸੀ।

ਇਹ ਵੀ ਪੜ੍ਹੋ : ਕਿਸਾਨੀ ਘੋਲ : ਸਿੰਘੂ ਸਰਹੱਦ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋ ਸਕਦੀਆਂ ਨੇ 2000 ਤੋਂ ਵਧੇਰੇ ਕਿਸਾਨ ਬੀਬੀਆਂ

ਨੋਟ : ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਕਿਸਾਨਾਂ ਨੂੰ ਮਿਲ ਰਹੀਆਂ ਹਨ ਧਮਕੀਆਂ, ਕੁਮੈਂਟ ਬਾਕਸ 'ਚ ਦਿਓ ਆਪਣਾ ਜਵਾਬ


DIsha

Content Editor

Related News