ਕਪਿਲ ਮਿਸ਼ਰਾ ਦੀ ਜਾਨ ਨੂੰ ਖਤਰਾ! ਮਿਲੀ ''ਵਾਈ'' ਸ਼੍ਰੇਣੀ ਦੀ ਸੁਰੱਖਿਆ

06/08/2017 10:28:42 AM

ਨਵੀਂ ਦਿੱਲੀ— ਦਿੱਲੀ ਸਰਕਾਰ ਦੇ ਬਰਖ਼ਾਸਤ ਮੰਤਰੀ ਕਪਿਲ ਮਿਸ਼ਰਾ ਨੂੰ ਪੁਲਸ ਨੇ 'ਵਾਈ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਪਿਛਲੇ ਦਿਨੀਂ ਉਨ੍ਹਾਂ 'ਤੇ ਹੋਏ ਹਮਲੇ ਦੀ ਕੋਸ਼ਿਸ਼ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਕ ਵਿਅਕਤੀ ਨੇ ਖੁਦ ਨੂੰ ਆਮ ਆਦਮੀ ਪਾਰਟੀ (ਆਪ) ਵਰਕਰ ਦੱਸ ਕੇ ਉਨ੍ਹਾਂ ਦੇ ਘਰ 'ਤੇ ਹੰਗਾਮਾ ਕੀਤਾ ਸੀ ਅਤੇ ਉਨ੍ਹਾਂ 'ਤੇ ਹਮਲੇ ਦੀ ਕੋਸ਼ਿਸ਼ ਵੀ ਕੀਤੀ ਸੀ। ਮਿਸ਼ਰਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ।
ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਮਿਸ਼ਰਾ ਨੂੰ ਖਤਰੇ ਦਾ ਆਕਲਨ ਕੀਤਾ ਅਤੇ ਇਹ ਫੈਸਲਾ ਕੀਤਾ ਗਿਆ ਕਿ ਉਨ੍ਹਾਂ ਦੀ ਸੁਰੱਖਿਆ ਵਧਾਏ ਜਾਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਪੁਲਸ ਦੀ ਸੁਰੱਖਿਆ ਇਕਾਈ ਦੇ 2 ਹਥਿਆਰਬੰਦ ਕਰਮਚਾਰੀ ਹੁਣ ਤੋਂ ਮਿਸ਼ਰਾ ਨਾਲ ਰਹਿਣਗੇ ਅਤੇ ਪੁਲਸ ਕਰਮਚਾਰੀ ਰੋਜ਼ਾਨਾ 24 ਘੰਟੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਕਰਨਗੇ। ਜ਼ਿਕਰਯੋਗ ਹੈ ਕਿ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਵੀ ਮਿਸ਼ਰਾ ਨੂੰ ਸੁਰੱਖਿਆ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਮਿਸ਼ਰਾ 'ਤੇ ਹਮਲਾ ਹੋ ਸਕਦਾ ਹੈ, ਇਸ ਲਈ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।


Related News