ਦਿੱਲੀ ਸਰਕਾਰ ਨੇ ਆਤਿਸ਼ੀ ਤੋਂ ਮੰਗਿਆ ਜਵਾਬ, ਪੋਸਟਰ ਕੀਤੇ ਜਾਰੀ
Tuesday, Jan 13, 2026 - 02:13 PM (IST)
ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਮੰਗਦੇ ਹੋਏ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਮੰਗਲਵਾਰ ਨੂੰ ਪੋਸਟਰ ਦਿਖਾਏ, ਜਿਨ੍ਹਾਂ 'ਤੇ ਲਿਖਿਆ ਹੈ,''ਆਤਿਸ਼ੀ ਮਰਲੇਨਾ ਕਿੱਥੇ ਹੈ?'' ਦਿੱਲੀ ਦੇ ਸੈਰ-ਸਪਾਟਾ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਇਹ ਮੁੱਦਾ 6 ਜਨਵਰੀ ਨੂੰ ਵਿਧਾਨ ਸਭਾ ਦੀ ਕਾਰਵਾਈ ਨਾਲ ਸੰਬੰਧਤ ਹੈ, ਜਦੋਂ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਮੌਕੇ ਸਦਨ 'ਚ ਚਰਚਾ ਕੀਤੀ ਜਾ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਚਰਚਾ ਦੌਰਾਨ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ, ਜਿਸ ਨਾਲ ਧਾਰਮਿਕ ਭਾਵਨਾਵਾਂ ਅਤੇ ਸਦਨ ਦੇ ਮਾਣ ਨੂੰ ਠੇਸ ਪਹੁੰਚੀ।

ਮਿਸ਼ਰਾ ਨੇ ਕਿਹਾ ਕਿ ਆਤਿਸ਼ੀ ਘਟਨਾ ਦੇ ਬਾਅਦ ਤੋਂ ਵਿਧਾਨ ਸਭਾ, ਮੀਡੀਆ ਅਤੇ ਜਨਤਕ ਤੌਰ 'ਤੇ ਗੈਰ-ਹਾਜ਼ਰ ਰਹੀ, ਜਦੋਂ ਕਿ ਵਿਧਾਨ ਸਭਾ ਸਪੀਕਰ ਨੇ ਉਨ੍ਹਾਂ ਨੂੰ ਵਾਰ-ਵਾਰ ਸਦਨ 'ਚ ਆ ਕੇ ਉਨ੍ਹਾਂ ਦੇ ਪੱਖ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਦੁਪਹਿਰ ਕਰੀਬ 11.30 ਵਜੇ ਵਿਧਾਨ ਸਭਾ ਸਪੀਕਰ ਨੇ ਸਦਨ 'ਚ ਬਿਆਨ ਨੂੰ ਜ਼ੁਬਾਨੀ ਪੜ੍ਹ ਕੇ ਸੁਣਿਆ ਸੀ ਅਤੇ ਉਸ ਸਮੇਂ ਕਿਸੇ ਵੀ ਮੈਂਬਰ ਨੇ ਕੋਈ ਇਤਰਾਜ਼ ਨਹੀਂ ਜਤਾਇਆ। ਮਿਸ਼ਰਾ ਨੇ ਅੱਗੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਸਰੋਤਾਂ ਦੀ ਗਲਤ ਵਰਤੋਂ ਕਰ ਕੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਬਾਹਰ ਝੂਠੀ ਐੱਫਆਈਆਰ ਦਰਜ ਕਰਵਾਈ ਗਈ ਅੇਤ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ।
ਮਿਸ਼ਰਾ ਨੇ ਕਿਹਾ,''ਅੱਜ ਅਸੀਂ ਆਤਿਸ਼ੀ ਮਰਲੇਨਾ ਦਾ ਇਕ ਪੋਸਟਰ ਜਾਰੀ ਕਰ ਰਹੇ ਹਾਂ ਅਤੇ ਚਾਹੁੰਦੇ ਹਾਂ ਕਿ ਉਹ ਅੱਗੇ ਆ ਕੇ ਆਪਣੇ ਬਿਆਨ ਲਈ ਮੁਆਫ਼ੀ ਮੰਗੇ।'' ਮਿਸ਼ਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਚ ਪੱਖ ਨਾ ਬਣਨ ਅਤੇ ਪੰਜਾਬ ਪੁਲਸ ਨੂੰ ਅਜਿਹੇ ਮੁੱਦਿਆਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਨੇ ਆਤਿਸ਼ੀ ਨੂੰ ਇਹ ਵੀ ਕਿਹਾ ਕਿ ਉਹ ਮੀਡੀਆ ਅਤੇ ਜਨਤਾ ਦੇ ਸਾਹਮਣੇ ਆਏ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
