ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਦਿੱਲੀ ਹਾਈਕੋਰਟ ਪਹੁੰਚੇ ਕਪਿਲ ਮਿਸ਼ਰਾ

08/06/2019 3:05:33 PM

ਨਵੀਂ ਦਿੱਲੀ—ਦਿੱਲੀ ਵਿਧਾਨ ਸਭਾ ਤੋਂ ਆਪਣੀ ਮੈਂਬਰਸ਼ਿਰ ਰੱਦ ਹੋਣ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਨੇ ਅੱਜ ਭਾਵ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸ ਦੇਈਏ ਕਿ 2 ਅਗਸਤ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਨੂੰ ਅਯੋਗ ਕਰਾਰ ਕੀਤਾ ਗਿਆ ਸੀ। ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਆਯੋਗ ਕਰਾਰ ਕੀਤਾ ਸੀ। ਕਪਿਲ ਮਿਸ਼ਰਾ 'ਤੇ ਦੋਸ਼ ਹੈ ਕਿ ਲੋਕ ਸਭਾ ਚੋਣਾਂ 2009 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਨ 'ਚ ਮੁਹਿੰਮ ਚਲਾਉਣ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਬੁਲਾਈ ਗਈ ਭਾਜਪਾ ਦੀ ਰੈਲੀ 'ਚ ਸ਼ਾਮਲ ਹੋਣ 'ਤੇ ਵਿਧਾਇਕ ਸੌਰਭ ਭਾਰਦਵਾਜ ਨੇ ਸ਼ਿਕਾਇਤ ਕੀਤੀ ਸੀ। 

PunjabKesari

ਜ਼ਿਕਰਯੋਗ ਹੈ ਕਿ ਕਪਿਲ ਮਿਸ਼ਰਾ ਉਤਰ-ਪੂਰਬੀ ਦਿੱਲੀ ਦੇ ਕਰਾਵਲ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੀ। ਕਦੇ ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀ ਕਪਿਲ ਮਿਸ਼ਰਾ ਆਮ ਆਦਮੀ ਪਾਰਟੀ ਸਰਕਾਰ 'ਚ ਮੰਤਰੀ ਸੀ ਪਰ ਮਈ 2017 'ਚ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਆਯੋਗ ਕਰਾਰ ਕਰ ਕੇ ਵਿਧਾਨ ਸਭਾ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ।


Iqbalkaur

Content Editor

Related News