CAA ਲਾਗੂ ਕਰਨ ਤੋਂ ਕੋਈ ਸੂਬਾ ਨਹੀਂ ਰੋਕ ਸਕਦਾ : ਕਾਂਗਰਸ ਨੇਤਾ ਕਪਿਲ ਸਿੱਬਲ
Saturday, Jan 18, 2020 - 08:11 PM (IST)

ਨਵੀਂ ਦਿੱਲੀ — ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਕਾਂਗਰਸ ਨੇਤਾ ਕਪਿਲ ਸਿੱਬਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀ.ਏ.ਏ. ਨੂੰ ਲਾਗੂ ਕਰਨ ਤੋਂ ਕੋਈ ਸੂਬਾ ਨਹੀਂ ਰੋਕ ਸਕਦਾ। ਇਹ ਸੰਵਿਧਾਨ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸੰਸਦ ਵੱਲੋਂ ਪਾਸ ਕਿਸੇ ਵੀ ਕਾਨੂੰਨ ਨੂੰ ਸੂਬਾ ਸਰਕਾਰ ਨਹੀਂ ਰੋਕ ਸਕਦੀ ਹੈ।
ਦੱਸਣਯੋਗ ਹੈ ਕਿ ਕਾਂਗਰਸ ਸ਼ਾਸਤ ਪ੍ਰਦੇਸ਼ ਪੰਜਾਬ ਨੇ ਵਿਧਾਨ ਸਭਾ 'ਚ ਸੀ.ਏ.ਏ. ਖਿਲਾਫ ਪ੍ਰਸਤਾਵ ਪਾਸ ਕੀਤਾ ਹੈ। ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ਭਰ 'ਚ ਵਿਰੋਧੀ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸ ਸ਼ਾਸਤ ਪ੍ਰਦੇਸ਼ਾਂ 'ਚ ਇਹ ਕਾਨੂੰਨ ਹਾਲੇ ਲਾਗੂ ਨਹੀਂ ਹੋਇਆ ਹੈ, ਜਦਕਿ ਪੁਰੇ ਦੇਸ਼ 'ਚ ਗ੍ਰਹਿ ਮੰਤਰਾਲਾ ਨੇ 10 ਜਨਵਰੀ ਨੂੰ ਨਾਗਰਿਕਤਾ ਸੋਧ ਕਾਨੂੰਨ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।