ਕਪਿਲ ਸਿੱਬਲ ਨੇ PM ਮੋਦੀ ਦੇ ਸੰਬੋਧਨ ਦੀ ਕੀਤੀ ਸਖ਼ਤ ਆਲੋਚਨਾ, ਸਾਧੇ ਤਿੱਖੇ ਨਿਸ਼ਾਨੇ

Sunday, Apr 19, 2026 - 01:18 AM (IST)

ਕਪਿਲ ਸਿੱਬਲ ਨੇ PM ਮੋਦੀ ਦੇ ਸੰਬੋਧਨ ਦੀ ਕੀਤੀ ਸਖ਼ਤ ਆਲੋਚਨਾ, ਸਾਧੇ ਤਿੱਖੇ ਨਿਸ਼ਾਨੇ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਸਿੱਬਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਰਾਹੀਂ "ਚੋਣਵੀਂ ਭਾਸ਼ਣ" ਦੇ ਕੇ ਆਦਰਸ਼ ਚੋਣ ਜ਼ਾਬਤੇ (MCC) ਦੀ ਉਲੰਘਣਾ ਕੀਤੀ ਹੈ।

ਕਪਿਲ ਸਿੱਬਲ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅਜਿਹੀਆਂ ਟਿੱਪਣੀਆਂ ਰਾਜਨੀਤੀ ਵਿੱਚ ਇੱਕ "ਨਵਾਂ ਨਿਘਾਰ" ਹਨ ਅਤੇ ਇਹ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਘਟਾਉਂਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਤੀਤ ਵਿੱਚ ਕਿਸੇ ਵੀ ਪ੍ਰਧਾਨ ਮੰਤਰੀ ਨੇ ਚੋਣਾਂ ਦੌਰਾਨ ਅਜਿਹਾ ਕੰਮ ਨਹੀਂ ਕੀਤਾ ਹੈ।

ਸਿੱਬਲ ਦੀ ਇਹ ਪ੍ਰਤੀਕਿਰਿਆ ਪ੍ਰਧਾਨ ਮੰਤਰੀ ਦੇ ਉਸ ਸੰਬੋਧਨ ਤੋਂ ਬਾਅਦ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਮਹਿਲਾ ਰਾਖਵਾਂਕਰਨ ਸੋਧ ਬਿੱਲ ਦੇ ਪਾਸ ਨਾ ਹੋਣ ਲਈ ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀ ਸਖ਼ਤ ਨਿੰਦਾ ਕੀਤੀ ਸੀ। 

ਕਪਿਲ ਸਿੱਬਲ ਨੇ ਆਪਣੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵਾਰ-ਵਾਰ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹਨ, ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਨਾ ਤਾਂ ਮੁੱਖ ਚੋਣ ਕਮਿਸ਼ਨਰ ਅਤੇ ਨਾ ਹੀ ਕੋਈ ਹੋਰ ਸੰਸਥਾ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਮੁਖਾਤਬ ਹੁੰਦਿਆਂ ਕਿਹਾ, "ਤੁਸੀਂ ਚੋਣਾਂ ਜਿੱਤ ਸਕਦੇ ਹੋ, ਪਰ ਤੁਹਾਨੂੰ ਸੰਸਥਾਵਾਂ ਨੂੰ ਨਸ਼ਟ ਨਹੀਂ ਕਰਨਾ ਚਾਹੀਦਾ"।
 


author

Inder Prajapati

Content Editor

Related News