ਕਾਰਗਿਲ ਵਿਜੇ ਦਿਵਸ : PM ਮੋਦੀ ਸਮੇਤ ਕਈ ਦਿੱਗਜਾਂ ਨੇ ਸ਼ਹੀਦਾਂ ਨੂੰ ਕੀਤਾ ਨਮਨ

07/26/2021 10:06:39 AM

ਨਵੀਂ ਦਿੱਲੀ- ਅੱਜ ਕਾਰਗਿਲ ਵਿਜੇ ਦਿਵਸ ਹੈ। ਇਸ ਦਿਨ ਦੇਸ਼ ਦਾ ਹਰ ਨਾਗਰਿਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਦਾ ਹੈ। ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 22 ਸਾਲ ਹੋ ਗਏ ਹਨ। ਭਾਰਤ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਹਾਰ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫ਼ੌਜ ਨੂੰ ਸਲਾਮ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ 'ਚ ਲਿਖਿਆ,''ਅੱਜ ਕਾਰਗਿਲ ਦਿਵਸ ਮੌਕੇ ਅਸੀਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਦਿੱਤੀ। ਉਨ੍ਹਾਂ ਦੀ ਬਾਹਦਰੀ ਸਾਨੂੰ ਹਰ ਦਿਨ ਪ੍ਰੇਰਨਾ ਦਿੰਦੀ ਹੈ। 

PunjabKesari

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਮੌਕੇ ਟਵੀਟ ਕੀਤਾ,''ਕਾਰਗਿਲ ਵਿਜੇ ਦਿਵਸ ਮੌਕੇ ਮੈਂ ਭਾਰਤੀ ਫ਼ੌਜ ਦੇ ਬਲੀਦਾਨ ਨੂੰ ਨਮਨ ਕਰਦਾ ਹਾਂ। ਇਸ ਦੇ ਨਾਲ ਉਨ੍ਹਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। 

 

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਰਾਹੁਲ ਨੇ ਟਵੀਟ ਕੀਤਾ,''ਸਾਡੇ ਤਿਰੰਗੇ ਦੇ ਮਾਣ 'ਚ ਆਪਣੀ ਜਾਨ ਦੇਣ ਵਾਲੇ ਹਰੇਕ ਸੈਨਾਨੀ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਸੁਰੱਖਿਆ ਲਈ ਤੁਹਾਡੇ ਪਰਿਵਾਰਾਂ ਦੇ ਇਸ ਸਰਵਉੱਚ ਬਲੀਦਾਨ ਨੂੰ ਹਮੇਸ਼ਾ ਯਾਦ ਕਰਾਂਗੇ। ਜੈ ਹਿੰਦ।''

PunjabKesari

ਉੱਪ ਰਾਸ਼ਟਰਪਤੀ ਵੈਂਕਈਆ ਨੇ ਨਾਇਡੂ ਨੇ ਟਵੀ ਕੀਤਾ,''ਅੱਜ ਕਾਰਗਿਲ ਦਿਵਸ 'ਤੇ ਉਸ ਵਿਜੇ ਮੁਹਿੰਮ 'ਚ ਵੀਰਗਤੀ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਵਿਜ ਮੁਹਿੰਮ 'ਚ ਹਿੱਸਾ ਲੈਣ ਵਾਲੇ ਵੀਰ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਬਰ ਨੂੰ ਦੇਸ਼ ਦੇ ਇਤਿਹਾਸ 'ਚ ਹਮੇਸ਼ਾ ਮਾਣ ਨਾਲ ਯਾਦ ਕੀਤਾ ਜਾਵੇਗਾ।''


DIsha

Content Editor

Related News