ਪਤਨੀ ਦੀ ਮੌਤ ਮਗਰੋਂ ਪਤੀ ਨੇ ਗੁਆਇਆ ਦਿਮਾਗੀ ਸੰਤੁਲਨ, ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਮਾਰੀ ਛਾਲ

04/09/2024 5:13:06 PM

ਕਰਨਾਲ- ਹਰਿਆਣਾ 'ਚ ਮੌਤ ਦੀਆਂ ਖ਼ਬਰਾਂ ਦਾ ਸਿਲਸਿਲਾ ਵੱਧਦਾ ਹੀ ਜਾ ਰਿਹਾ ਹੈ। ਹਰਿਆਣਾ ਦੇ ਕਰਨਾਲ 'ਚ ਇਕ ਸਨਸਨੀਖੇਜ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਤਨੀ ਦੀ ਮੌਤ ਮਗਰੋਂ ਪਤੀ ਨੇ ਵੀ ਖ਼ੁਦਕੁਸ਼ੀ ਕਰ ਲਈ। ਉਸ ਦੀ ਪਤਨੀ ਬੀਮਾਰੀ ਕਾਰਨ ਕਰਨਾਲ ਦੇ ਹਸਪਤਾਲ ਵਿਚ ਦਾਖ਼ਲ ਸੀ। ਇਸ ਦਰਮਿਆਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਤਨੀ ਦੀ ਮੌਤ ਮਗਰੋਂ ਪਤੀ ਨੇ ਆਪਣਾ ਮਾਨਸਿਕ ਸੰਤੁਲਨ ਗੁਆ ਦਿੱਤਾ ਅਤੇ ਉਸ ਨੇ ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਪਤਨੀ ਦੀ ਮਾਂ ਅਤੇ ਉਸ ਦੀ ਭੈਣ 'ਤੇ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਾਇਆ ਗਿਆ ਹੈ। ਮ੍ਰਿਤਕ ਆਸ਼ੂ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ, ਜੋ ਧਾਗਾ ਫੈਕਟਰੀ ਵਿਚ ਕੰਮ ਕਰਦਾ ਸੀ।

ਇਹ ਵੀ ਪੜ੍ਹੋ- ਟਰੱਕ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ; ਹਾਦਸੇ 'ਚ ਸਕੂਲ ਅਧਿਆਪਕਾ ਦੀ ਮੌਤ, ਵਾਲ-ਵਾਲ ਬਚੇ ਬੱਚੇ

ਗਰਭਵਤੀ ਸੀ ਪਤਨੀ

ਮ੍ਰਿਤਕ ਆਸ਼ੂ ਦੇ ਭਰਾ ਅਮਨ ਸ਼ਰਮਾ ਨੇ ਦੱਸਿਆ ਹੈ ਕਿ ਉਹ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਪਾਨੀਪਤ 'ਚ ਅਸਥਾਈ ਤੌਰ 'ਤੇ ਰਹਿ ਰਹੇ ਹਾਂ। ਉਸ ਦੇ ਭਰਾ ਆਸ਼ੂ ਦਾ ਵਿਆਹ 6 ਮਹੀਨੇ ਪਹਿਲਾਂ ਹੀ ਪਾਨੀਪਤ ਦੀ ਰਹਿਣ ਵਾਲੀ ਕਾਜਲ ਨਾਲ ਹੋਇਆ ਸੀ। ਕਾਜਲ ਨੂੰ ਤਿੰਨ ਦਿਨ ਪਹਿਲਾਂ ਬੁਖਾਰ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਨੀਪਤ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਅਮਨ ਨੇ ਦੱਸਿਆ ਕਿ ਉਸ ਦੀ ਭਰਜਾਈ ਗਰਭਵਤੀ ਸੀ। ਬੀਮਾਰੀ ਕਾਰਨ ਉਸ ਦਾ ਗਰਭ ਡਿੱਗ ਗਿਆ ਸੀ। ਉਨ੍ਹਾਂ ਦਾ ਆਪ੍ਰੇਸ਼ਨ ਵੀ ਪਾਨੀਪਤ ਦੇ ਹਸਪਤਾਲ 'ਚ ਹੋਇਆ ਸੀ। ਆਪ੍ਰੇਸ਼ਨ ਤੋਂ ਬਾਅਦ ਖੂਨ ਵਗਣਾ ਬੰਦ ਨਹੀਂ ਹੋਇਆ। ਜਿਸ ਕਾਰਨ ਉਸ ਨੂੰ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਪਰ ਅੱਜ ਤੜਕੇ 3 ਵਜੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- CM ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News