ਮਿੰਨੀ ਸਕੱਤਰੇਤ ਪੁੱਜਾ ਕਿਸਾਨਾਂ ਦਾ ਕਾਫ਼ਲਾ, ਹਿਰਾਸਤ ’ਚ ਲਏ ਕਿਸਾਨ ਆਗੂ ਕੀਤੇ ਰਿਹਾਅ

Tuesday, Sep 07, 2021 - 06:36 PM (IST)

ਮਿੰਨੀ ਸਕੱਤਰੇਤ ਪੁੱਜਾ ਕਿਸਾਨਾਂ ਦਾ ਕਾਫ਼ਲਾ, ਹਿਰਾਸਤ ’ਚ ਲਏ ਕਿਸਾਨ ਆਗੂ ਕੀਤੇ ਰਿਹਾਅ

ਕਰਨਾਲ— ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ ਕਿ ਕਰਨਾਲ ’ਚ ਕਿਸਾਨਾਂ ਦਾ ਕਾਫ਼ਲਾ ਮਿੰਨੀ ਸਕੱਤਰੇਤ ਪਹੁੰਚ ਚੁੱਕਾ ਹੈ। ਵੱਡੀ ਗਿਣਤੀ ’ਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਲਿਆ ਹੈ। ਇਸ ਤੋਂ ਪਹਿਲਾਂ ਹਿਰਾਸਤ ’ਚ ਲਏ ਗਏ ਕਿਸਾਨ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਮਗਰੋਂ ਪੁਲਸ ਨੇ ਰਿਹਾਅ ਕਰ ਦਿੱਤਾ। ਦਰਅਸਲ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੋਈ ਬੈਰੀਕੇਡ ਨਹੀਂ ਤੋੜਿਆ ਜਾਵੇਗਾ, ਜਿੱਥੇ ਰੋਕਿਆ ਜਾਵੇਗਾ, ਉੱਥੇ ਗਿ੍ਰਫ਼ਤਾਰੀਆਂ ਦਿੱਤੀਆਂ ਜਾਣਗੀਆਂ। 
ਕਿਸਾਨਾਂ ਦੇ ਭਾਰੀ ਦਬਾਅ ਅਤੇ ਪ੍ਰਦਰਸ਼ਨ ਕਾਰੀ ਪੁਲਸ ਨੇ ਹਿਰਾਸਤ ’ਚ ਲਏ ਗਏ ਆਗੂਆਂ ਨੂੰ ਬੱਸਾਂ ’ਚੋਂ ਉਤਾਰ ਦਿੱਤਾ ਹੈ। ਸਾਰੇ ਕਿਸਾਨ ਆਗੂ ਪੈਦਲ ਅੱਗੇ ਵਧ ਰਹੇ ਹਨ। ਦਰਅਸਲ ਪੁਲਸ ਨੇ ਯੋਗੇਂਦਰ ਯਾਦਵ, ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚਢੂਨੀ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਆਗੂਆਂ ਨੂੰ ਨਮਸਤੇ ਚੌਕ ਤੋਂ ਹਿਰਾਸਤ ਵਿਚ ਲਿਆ ਗਿਆ। ਕਿਸਾਨ ਆਗੂ ਯੋਗੇਂਦਰ ਯਾਦਵ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਗਈ ਸੀ। ਦੱਸ ਦੇਈਏ ਕਿ ਅੱਜ ਦੁਪਹਿਰ ਸਮੇਂ ਕਰਨਾਲ ਪ੍ਰਸ਼ਾਸਨ ਨੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਵੇਖਦੇ ਹੋਏ ਬੈਠਕ ਬੁਲਾਈ ਸੀ, ਜੋ ਕਿ ਬੇਸਿੱਟਾ ਰਹੀ। 

ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ’ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦੇ ਵਿਰੋਧ ’ਚ ਅੱਜ ਕਿਸਾਨ ਕਰਨਾਲ ’ਚ ਮਹਾਪੰਚਾਇਤ ਬੁਲਾਈ। ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਕਰਨਾਲ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਕਰਨਾਲ, ਕੁਰੂਕਸ਼ੇਤਰ, ਪਾਨੀਪਤ, ਕੈਥਲ ਅਤੇ ਜੀਂਦ ਵਿਚ ਇੰਟਰਨੈੱਟ ਬੰਦ ਦਾ ਐਲਾਨ ਕੀਤਾ ਹੈ ਅਤੇ ਧਾਰਾ-144 ਲਾਗੂ ਕੀਤੀ ਗਈ ਹੈ। 


author

Tanu

Content Editor

Related News