ਕਰਨਾਲ: ਕਿਸਾਨਾਂ ਨੇ ਮਿੰਨੀ ਸਕੱਤਰੇਤ ਅੱਗੇ ਲਾਏ ਪੱਕੇ ਡੇਰੇ, ਕਿਹਾ- ‘ਮੰਗਾਂ ਮੰਨਣ ਤੱਕ ਡਟੇ ਰਹਾਂਗੇ’

Wednesday, Sep 08, 2021 - 11:13 AM (IST)

ਕਰਨਾਲ: ਕਿਸਾਨਾਂ ਨੇ ਮਿੰਨੀ ਸਕੱਤਰੇਤ ਅੱਗੇ ਲਾਏ ਪੱਕੇ ਡੇਰੇ, ਕਿਹਾ- ‘ਮੰਗਾਂ ਮੰਨਣ ਤੱਕ ਡਟੇ ਰਹਾਂਗੇ’

ਕਰਨਾਲ— ਕਰਨਾਲ ’ਚ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਮਿੰਨੀ ਸਕੱਤਰੇਤ ਅੱਗੇ ਧਰਨਾ ਲਾ ਕੇ ਬੈਠ ਗਏ ਹਨ। ਵੱਡੀ ਗਿਣਤੀ ’ਚ ਕਿਸਾਨ ਕਰਨਾਲ ਪੁੱਜ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਇਹ ਘਿਰਾਓ ਜਾਰੀ ਰਹੇਗਾ। ਦੱਸ ਦੇਈਏ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ ’ਚ ਮਹਾਪੰਚਾਇਤ ਸੱਦੀ ਗਈ ਸੀ। ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ’ਚ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ। 

ਇਹ ਵੀ ਪੜ੍ਹੋ: ਕਰਨਾਲ 'ਚ 24 ਘੰਟਿਆਂ ਲਈ ਵਧਾਇਆ ਗਿਆ ਇੰਟਰਨੈੱਟ ਸ਼ਟਡਾਊਨ, ਹੁਕਮ ਜਾਰੀ

ਦੱਸ ਦੇਈਏ ਕਿ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ਵਿਖੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ। ਦਰਅਸਲ ਭਾਜਪਾ ਦੀ ਮੀਟਿੰਗ ਦਾ ਵਿਰੋਧ ਕਰਨ ਕਿਸਾਨ ਪੁੱਜੇ ਸਨ, ਜਿਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ’ਚ ਕਿਸਾਨ ਸੁਸ਼ੀਲ ਕਾਜਲ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਲਾਠੀਚਾਰਜ ’ਚ ਕਈ ਕਿਸਾਨ ਜ਼ਖਮੀ ਵੀ ਹੋ ਗਏ ਸਨ। ਕਿਸਾਨ ਚਾਹੁੰਦੇ ਹਨ ਕਿ ਸ਼ਹੀਦ ਹੋਏ ਕਿਸਾਨ ਨੂੰ 25 ਲੱਖ ਰੁਪਏ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਖਮੀ ਕਿਸਾਨਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਜਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਆਦੇਸ਼ ਦਿੱਤੇ ਸਨ, ਉਸ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। 

ਇਹ ਵੀ ਪੜ੍ਹੋ: ਕਰਨਾਲ ਮੋਰਚਾ 'ਚ ਪਹੁੰਚਾਇਆ ਗਿਆ ਖਾਣਾ, ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੇ ਕੀਤੀ ਵਿਵਸਥਾ

PunjabKesari

ਬੀਤੇ ਦਿਨ ਕਿਸਾਨਾਂ ਦੀ 11 ਮੈਂਬਰੀ ਕਮੇਟੀ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਬੈਠਕ ਹੋਈ ਪਰ ਸਰਕਾਰ ਨੇ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਕੂਚ ਕਰ ਦਿੱਤਾ ਅਤੇ ਇੱਥੇ ਹੀ ਡੇਰੇ ਲਾਏ ਹੋਏ ਹਨ। ਕਿਸਾਨਾਂ ਨੇ ਰਾਤ ਸੜਕ ’ਤੇ ਹੀ ਗੁਜਾਰੀ। ਓਧਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਆਪਣੇ ਕੱਪੜੇ ਅਤੇ ਖਾਣੇ ਦਾ ਸਾਮਾਨ ਮਿੰਨੀ ਸਕੱਤਰੇਤ ਕਰਨਾਲ ਹੀ ਮੰਗਵਾ ਰਹੇ ਹਾਂ। ਜਦੋਂ ਤੱਕ ਨਿਆਂ ਨਹੀਂ ਮਿਲਦਾ, ਉਦੋਂ ਤੱਕ ਇੱਥੇ ਡਟੇ ਰਹਾਂਗੇ। ਕਿਸਾਨਾਂ ਦੇ ਵੱਡੇ ਇਕੱਠ ਨੂੰ ਵੇਖਦੇ ਹੋਏ ਇੰਟਰਨੈੱਟ ਸ਼ਟਡਾਊਨ 24 ਘੰਟਿਆਂ ਲਈ ਹੋਰ ਵਧਾ ਦਿੱਤਾ ਹੈ। ਹੁਣ 8 ਸਤੰਬਰ ਰਾਤ 12.00 ਵਜੇ ਤੱਕ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਜਾਰੀ ਰਹੇਗੀ। ਦੱਸ ਦੇਈਏ ਕਿ ਕਰਨਾਲ ਸਮੇਤ ਜੀਂਦ, ਕੈਥਲ, ਪਾਨੀਪਤ ਤੇ ਕੁਰੂਕਸ਼ੇਤਰ ਵਿਚ ਵੀ ਇੰਟਰਨੈੱਟ ਸੇਵਾਵਾਂ 24 ਘੰਟਿਆਂ ਦੀ ਰੋਕ ਲਾਈ ਗਈ ਹੈ।

ਇਹ ਵੀ ਪੜ੍ਹੋ: ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਡੇਰਾ, ਪੜ੍ਹੋ ਰਾਕੇਸ਼ ਟਿਕੈਤ ਅਤੇ ਗੁਰਨਾਮ ਚਢੂਨੀ ਦੇ ਤਾਜ਼ਾ ਬਿਆਨ

PunjabKesari


author

Tanu

Content Editor

Related News