ਕਰਨਾਲ: ਧਰਨੇ ’ਤੇ ਡਟੇ ‘ਖੂੰਡੇ ਵਾਲੇ ਬਾਬੇ’ ਦੀ ਸਰਕਾਰ ਨੂੰ ਲਲਕਾਰ, ਵੀਡੀਓ ’ਚ ਸੁਣੋ ਕੀ ਬੋਲੇ

Wednesday, Sep 08, 2021 - 01:04 PM (IST)

ਕਰਨਾਲ: ਧਰਨੇ ’ਤੇ ਡਟੇ ‘ਖੂੰਡੇ ਵਾਲੇ ਬਾਬੇ’ ਦੀ ਸਰਕਾਰ ਨੂੰ ਲਲਕਾਰ, ਵੀਡੀਓ ’ਚ ਸੁਣੋ ਕੀ ਬੋਲੇ

ਕਰਨਾਲ— ਕਰਨਾਲ ’ਚ ਬੀਤੀ 28 ਅਗਸਤ ਨੂੰ ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਲਿਆ ਹੈ। ਸਿੰਘੂ ਅਤੇ ਟਿਕਰੀ ਬਾਰਡਰ ਵਾਂਗ ਕਿਸਾਨਾਂ ਨੇ ਇੱਥੇ ਵੀ ਪੱਕੇ ਟੈਂਟ ਗੱਡ ਲਏ ਹਨ। ਕਿਸਾਨਾਂ ਨੇ ਪੂਰੀ ਰਾਤ ਸਕੱਤਰੇਤ ਦੇ ਬਾਹਰ ਬੈਠ ਕੇ ਰਾਤ ਬਿਤਾਈ। ਕਿਸਾਨ ਆਗੂ ਰੁਲਦੂ ਮਾਨਸਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਅਸੀਂ ਡਟੇ ਰਹਾਂਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ’ਚ ਅਗਲੀ ਰਣਨੀਤੀ ਘੜ੍ਹੀ ਜਾਵੇਗੀ। 

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਜਾਟ ਭਵਨ ’ਚ ਬੁਲਾਈ ਬੈਠਕ, ਅਗਲੀ ਰਣਨੀਤੀ ਦੀ ਹੋਵੇਗੀ ਤਿਆਰੀ

ਰੁਲਦੂ ਮਾਨਸਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਮੰਗ ਹੈ ਕਿ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਅਤੇ ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਸਰਕਾਰ ਉਨ੍ਹਾਂ ’ਤੇ ਪਰਚਾ ਦਰਜ ਕਰੇ। ਰੁਲਦੂ ਮਾਨਸਾ ਨੇ ਕਿਹਾ ਕਿ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਦਿੱਲੀ ਵੀ ਘਿਰੀ ਹੋਈ ਹੈ, ਇਹ ਨਵਾਂ ਪੰਗਾ ਪਾ ਦਿੱਤਾ। ਸਰਕਾਰ ਦਾ ਫ਼ਰਜ਼ ਨਹੀਂ ਬਣਦਾ ਕਿ ਐੱਸ. ਡੀ. ਐੱਮ. ’ਤੇ ਪਰਚਾ ਦਰਜ ਕਰੇ। ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਨਹੀਂ ਮੰਨ ਰਹੀ ਤਾਂ ਇਸ ਬਾਬਤ ਰੁਲਦੂ ਮਾਨਸਾ ਨੇ ਕਿਹਾ ਕਿ ਮੰਨੀ ਤਾਂ ਇੰਦਰਾ ਗਾਂਧੀ ਵੀ ਨਹੀਂ ਸੀ, ਖ਼ੁਦ ਇੰਦਰਾ ਗਾਂਧੀ ਦੀ ਜ਼ਮਾਨਤ ਜ਼ਬਤ ਹੋ ਗਈ ਸੀ। 

ਇਹ ਵੀ ਪੜ੍ਹੋ: ਜਲ ਤੋਪਾਂ ਅੱਗੇ ਨਹੀਂ ਝੁਕੇ ਕਿਸਾਨ, ਮਿੰਨੀ ਸਕੱਤਰੇਤ ਜਾ ਲਾਇਆ ਧਰਨਾ

ਦੱਸ ਦਈਏ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ ‘ਚ ਮਹਾਪੰਚਾਇਤ ਸੱਦੀ ਗਈ ਸੀ। ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ। ਕਿਸਾਨਾਂ ਨੇ ਕੁਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ, ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਕਰਨਾਲ: ਕਿਸਾਨਾਂ ਨੇ ਮਿੰਨੀ ਸਕੱਤਰੇਤ ਅੱਗੇ ਲਾਏ ਪੱਕੇ ਡੇਰੇ, ਕਿਹਾ- ‘ਮੰਗਾਂ ਮੰਨਣ ਤੱਕ ਡਟੇ ਰਹਾਂਗੇ’

ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਐੱਸ. ਡੀ. ਐੱਮ. ਅਤੇ ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।


author

Tanu

Content Editor

Related News