ਕਰਨਾਟਕ ''ਚ 11ਵੀਂ ਦੀ ਵਿਦਿਆਰਥਣ ਨੇ ਸਕੂਲ ਦੇ ਬਾਥਰੂਮ ''ਚ ਦਿੱਤਾ ਬੱਚੇ ਨੂੰ ਜਨਮ, ਮਾਮਲਾ ਜਾਣ ਕੇ ਪੁਲਸ ਦੇ ਉੱਡੇ ਹੋਸ਼

Monday, Jul 08, 2024 - 01:38 AM (IST)

ਕਰਨਾਟਕ ''ਚ 11ਵੀਂ ਦੀ ਵਿਦਿਆਰਥਣ ਨੇ ਸਕੂਲ ਦੇ ਬਾਥਰੂਮ ''ਚ ਦਿੱਤਾ ਬੱਚੇ ਨੂੰ ਜਨਮ, ਮਾਮਲਾ ਜਾਣ ਕੇ ਪੁਲਸ ਦੇ ਉੱਡੇ ਹੋਸ਼

ਨੈਸ਼ਨਲ ਡੈਸਕ : ਕਰਨਾਟਕ ਦੇ ਕੋਲਾਰ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਇਕ ਨਿੱਜੀ ਕਾਲਜ ਵਿਚ ਪੜ੍ਹਨ ਵਾਲੀ ਇਕ 17 ਸਾਲਾਂ ਦੀ ਲੜਕੀ ਨੇ ਸਕੂਲ ਕੰਪਲੈਕਸ ਵਿਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 11ਵੀਂ ਜਮਾਤ 'ਚ ਪੜ੍ਹਦੀ ਲੜਕੀ ਨੇ ਔਰਤਾਂ ਦੇ ਬਾਥਰੂਮ 'ਚ ਬੱਚੇ ਨੂੰ ਜਨਮ ਦਿੱਤਾ ਹੈ।

ਪੁਲਸ ਮੁਤਾਬਕ ਬੱਚੀ ਅਤੇ ਬੱਚੇ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਦੇ ਮਾਤਾ-ਪਿਤਾ ਨੇ ਬਾਅਦ 'ਚ ਕੋਲਾਰ ਮਹਿਲਾ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਆਂਧਰ ਪ੍ਰਦੇਸ਼ ‘ਚ ਸੀਮੈਂਟ ਫੈਕਟਰੀ ‘ਚ ਧਮਾਕਾ, 15 ਮਜ਼ਦੂਰ ਜ਼ਖਮੀ

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਅਤੇ ਲੜਕਾ ਪਿਛਲੇ ਦੋ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸਨ। ਲੜਕੀ ਗਰਭਵਤੀ ਸੀ, ਪਰ ਇਹ ਅਜੇ ਵੀ ਰਹੱਸ ਬਣਿਆ ਹੋਇਆ ਹੈ ਕਿ ਪਰਿਵਾਰ ਨੂੰ ਗਰਭਵਤੀ ਹੋਣ ਬਾਰੇ ਪਤਾ ਕਿਵੇਂ ਨਹੀਂ ਲੱਗਾ ਅਤੇ ਉਨ੍ਹਾਂ ਨੇ ਇਹ ਜਾਣਕਾਰੀ ਕਿਉਂ ਲੁਕਾਈ। ਬੱਚੇ ਨੂੰ ਜਨਮ ਦੇਣ ਤੋਂ ਬਾਅਦ ਬੱਚੀ ਠੀਕ ਹੋ ਰਹੀ ਹੈ, ਇਸ ਲਈ ਅਸੀਂ ਬਾਅਦ ਵਿਚ ਮਹਿਲਾ ਕਾਊਂਸਲਰ ਦੀ ਮਦਦ ਨਾਲ ਉਸ ਨਾਲ ਗੱਲਬਾਤ ਕਰਾਂਗੇ।

ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਉਸ 'ਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (2) (ਐੱਨ) (ਇਕ ਹੀ ਔਰਤ ਨਾਲ ਵਾਰ-ਵਾਰ ਜਬਰ-ਜ਼ਿਨਾਹ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਵਾਂ ਅਪਰਾਧਿਕ ਕਾਨੂੰਨ ਲਾਗੂ ਹੋਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ, ਪਰ ਕਥਿਤ ਅਪਰਾਧ ਨੌਂ ਮਹੀਨੇ ਪਹਿਲਾਂ ਹੋਇਆ ਸੀ ਅਤੇ ਇਸ ਮਾਮਲੇ ਵਿਚ ਨਵਾਂ ਕਾਨੂੰਨ ਲਾਗੂ ਨਹੀਂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DILSHER

Content Editor

Related News