ਕਰਨਾਟਕ : ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਦੀ ਭਾਜਪਾ ’ਚ ਵਾਪਸੀ
Friday, Jan 26, 2024 - 11:19 AM (IST)
ਨਵੀਂ ਦਿੱਲੀ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈੱਟਰ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਵਾਪਸ ਆ ਗਏ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਉਹ ਕਾਂਗਰਸ ਵਿਚ ਸ਼ਾਮਲ ਹੋਏ ਸਨ। ਰਾਜਧਾਨੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਅਤੇ ਰਾਜੀਵ ਚੰਦਰਸ਼ੇਖਰ, ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਸੰਸਦੀ ਬੋਰਡ ਦੇ ਮੈਂਬਰ ਬੀ. ਐੱਸ. ਯੇਦੀਯੁਰੱਪਾ, ਮੁੱਖ ਬੁਲਾਰੇ ਅਤੇ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਅਤੇ ਪਾਰਟੀ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਬੀ. ਵਾਈ. ਵਿਜੇਂਦਰ ਦੀ ਮੌਜੂਦਗੀ ਵਿਚ ਉਨ੍ਹਾਂ ਦੀ ਘਰ ਵਾਪਸੀ ਹੋਈ।
ਹੁਬਲੀ-ਧਾਰਵਾੜ ਕੇਂਦਰੀ ਸੀਟ ਤੋਂ 6 ਵਾਰ ਵਿਧਾਇਕ ਰਹਿ ਚੁੱਕੇ ਜਗਦੀਸ਼ ਸ਼ੈੱਟਰ ਨੂੰ ਸੂਬੇ ਦੇ ਤਜਰਬੇਕਾਰ ਨੇਤਾਵਾਂ ’ਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਪਰਿਵਾਰ ਜਨ ਸੰਘ ਦੇ ਦਿਨਾਂ ਤੋਂ ਪਾਰਟੀ ਨਾਲ ਜੁੜਿਆ ਹੋਇਆ ਸੀ। ਉਹ ਕਿੱਤੂਰ ਕਰਨਾਟਕ ਖੇਤਰ ਦਾ ਇਕ ਪ੍ਰਭਾਵਸ਼ਾਲੀ ਨੇਤਾ ਮੰਨੇ ਜਾਂਦੇ ਹਨ।
ਗੁਜਰਾਤ ਦੇ ਆਜ਼ਾਦ ਵਿਧਾਇਕ ਵੀ ਸ਼ਾਮਲ ਹੋਣਗੇ ਪਾਰਟੀ ਵਿਚ
ਆਜ਼ਾਦ ਵਿਧਾਇਕ ਧਰਮਿੰਦਰ ਸਿੰਘ ਵਾਘੇਲਾ ਨੇ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਉਹ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਵਾਪਸੀ ਕਰਨਗੇ। ਵਾਘੇਲਾ 2022 ਵਿਚ ਗੁਜਰਾਤ ਵਿਧਾਨ ਸਭਾ ਚੋਣਾਂ ਜਿੱਤਣ ਦੀ ਸੰਭਾਵਨਾ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਵਿਚੋਂ ਇਕ ਹਨ। ਉਹ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੇ ਭਾਜਪਾ ਦੇ ਅਸ਼ਵਿਨ ਪਟੇਲ ਨੂੰ 14 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8