ਕਰਨਾਟਕ ਵਿਧਾਨ ਸਭਾ ਚੋਣਾਂ: ਵੋਟ ਪਾਉਣ ਪਹੁੰਚੀ ਲਾੜੀ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

05/10/2023 10:56:52 AM

ਬੈਂਗਲੁਰੂ- ਕਰਨਾਟਕ 'ਚ ਸਾਰੀਆਂ 224 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਚੋਣ ਕਮਿਸ਼ਨ ਵਲੋਂ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਇਤਜ਼ਾਮ ਕੀਤੇ ਗਏ ਹਨ। ਇਸ ਵਾਰ ਚੋਣਾਂ ਲੜਨ ਵਾਲਿਆਂ 'ਚ ਕਈ ਵੱਡੇ ਨੇਤਾ ਵੀ ਸ਼ਾਮਲ ਹਨ। ਖ਼ੁਦ ਮੁੱਖ ਮੰਤਰੀ ਬਸਵਰਾਜ ਬੋਮਈ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਸਿੱਧਰਮਈਆ, ਕਾਂਗਰਸ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਸਮੇਤ ਕਈ ਦਿੱਗਜ਼ ਮੈਦਾਨ 'ਚ ਹਨ।

ਇਹ ਵੀ ਪੜ੍ਹੋ- ਕਰਨਾਟਕ ਚੋਣਾਂ: CM ਬੋਮਈ, ਵਿੱਤ ਮੰਤਰੀ ਸੀਤਾਰਮਣ ਸਮੇਤ ਕਈ ਸ਼ਖ਼ਸੀਅਤਾਂ ਨੇ ਪਾਈ ਵੋਟ

ਵੋਟਾਂ ਨੂੰ ਲੈ ਕੇ ਵੋਟਰਾਂ ਵਿਚ ਕਾਫੀ ਉਤਸ਼ਾਹ ਹੈ। ਕਰਨਾਟਕ 'ਚ ਸ਼ੁਰੂਆਤੀ ਦੋ ਘੰਟਿਆਂ ਵਿਚ 8.26 ਫ਼ੀਸਦੀ ਵੋਟਿੰਗ ਹੋਈ ਹੈ। ਮੁੱਖ ਮੰਤਰੀ ਬਸਵਰਾਜ ਬੋਮਈ, ਯੇਦੀਯੁੱਰਪਾ ਸਮੇਤ ਕਈ ਦਿੱਗਜ਼ ਨੇ ਹੁਣ ਤੱਕ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ। ਇਸ ਦਰਮਿਆਨ ਚਿੱਕਮਗਲੁਰੂ ਦੇ ਮਕੋਨਾਹੱਲੀ 'ਚ ਵੋਟਿੰਗ ਕੇਂਦਰ ਵਿਚ ਇਕ ਲਾੜੀ ਵੋਟ ਪਾਉਣ ਪੁੱਜੀ, ਜਿਸ ਦੀ ਤਸਵੀਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ- ਕਰਨਾਟਕ ਚੋਣਾਂ: ਅੱਜ ਪੈਣਗੀਆਂ ਵੋਟਾਂ, 2,615 ਉਮੀਦਵਾਰਾਂ ਦੀ ਕਿਸਮਤ EVM 'ਚ ਹੋਵੇਗੀ ਬੰਦ

ਦੱਸ ਦੇਈਏ ਕਿ ਕਰਨਾਟਕ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਹਾਵੇਰੀ ਜ਼ਿਲ੍ਹੇ ਦੇ ਸ਼ਿਗਗਾਂਵ ਵਿਚ ਵੋਟਿੰਗ ਕੇਂਦਰ 'ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੋਟਿੰਗ ਮਗਰੋਂ ਬੋਮਈ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕਰਨਾਟਕ ਦਾ ਭਵਿੱਖ ਲਿਖਣ 'ਚ ਯੋਗਦਾਨ ਪਾਉਣ। ਬੋਮਈ ਨੇ ਭਰੋਸਾ ਜਤਾਇਆ ਕਿ ਜਨਤਾ ਭਾਜਪਾ ਨੂੰ ਪੂਰਨ ਬਹੁਮਤ ਨਾਲ ਜਿੱਤ ਦਿਵਾਏਗੀ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਰੋਜ਼ਾਨਾ ਪੀਣ ਨੂੰ ਮਿਲੇਗਾ ਦੁੱਧ, CM ਗਹਿਲੋਤ ਨੇ ਬਜਟ ਨੂੰ ਦਿੱਤੀ ਮਨਜ਼ੂਰੀ

Tanu

This news is Content Editor Tanu