BJP ਵਿਧਾਇਕ ਮੁਨਿਰਤਨ 14 ਦਿਨ ਦੀ ਨਿਆਂਇਕ ਹਿਰਾਸਤ ''ਚ

Saturday, Sep 21, 2024 - 04:22 PM (IST)

ਬੈਂਗਲੁਰੂ- ਬੇਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ ਸ਼ਨੀਵਾਰ ਨੂੰ ਜਬਰ-ਜ਼ਿਨਾਹ, ਜਿਨਸੀ ਸ਼ੋਸ਼ਣ ਅਤੇ ਅਪਰਾਧਿਕ ਧਮਕੀ ਦੇ ਮਾਮਲਿਆਂ 'ਚ ਗ੍ਰਿਫਤਾਰ ਭਾਜਪਾ ਦੇ ਵਿਧਾਇਕ ਮੁਨਿਰਤਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਮੁਨਿਰਤਨ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਪਾਰਾਪੰਨਾ ਅਗ੍ਰਹਾਰਾ ਸਥਿਤ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ 40 ਸਾਲਾ ਔਰਤ ਦੀ ਸ਼ਿਕਾਇਤ 'ਤੇ ਵਿਧਾਇਕ ਅਤੇ 6 ਹੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਔਰਤ ਨੇ ਦੋਸ਼ ਲਾਇਆ ਹੈ ਕਿ ਇਹ ਘਟਨਾ ਕਗਲੀਪੁਰਾ ਥਾਣੇ ਦੇ ਅਧੀਨ ਇਕ ਨਿੱਜੀ ਰਿਜ਼ਾਰਟ ਵਿਚ ਵਾਪਰੀ। ਮੁਨਿਰਤਨ ਦੀ ਗ੍ਰਿਫ਼ਤਾਰੀ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਇਕ ਦਿਨ ਪਹਿਲਾਂ ਲੋਕ ਪ੍ਰਤੀਨਿਧੀਆਂ ਦੀ ਵਿਸ਼ੇਸ਼ ਅਦਾਲਤ ਨੇ ਵਿਧਾਇਕ ਨੂੰ ਸ਼ਰਤ ਦੇ ਆਧਾਰ 'ਤੇ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ ਜਾਤੀ ਆਧਾਰਿਤ ਗਾਲ੍ਹਾਂ ਕੱਢਣ ਸਮੇਤ ਵੱਖ-ਵੱਖ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਦਲੀਲਾਂ ਸੁਣਨ ਮਗਰੋਂ ਦੋ ਲੱਖ ਰੁਪਏ ਦੀ ਮੁਚੱਲਕੇ ਅਤੇ ਦੋ ਜ਼ਮਾਨਤ ਦੀਆਂ ਸ਼ਰਤਾਂ 'ਤੇ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰ ਲਈ ਸੀ ਅਤੇ ਉਨ੍ਹਾਂ ਨੂੰ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਜਾਂਚ ਵਿਚ ਰੁਕਾਵਟ ਪਾਉਣ ਤੋਂ ਰੋਕਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਸਨ। ਮੁਨਿਰਤਨ (60) ਨੂੰ ਪਾਰਾਪੰਨਾ ਅਗ੍ਰਹਾਰਾ ਜੇਲ੍ਹ 'ਚੋਂ ਬਾਹਰ ਆਉਂਦੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।


Tanu

Content Editor

Related News