ਕਰਨਾਟਕ ਬੱਸ ਹਾਦਸੇ ''ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ਾ ਰਾਸ਼ੀ ਦੇਣ ਦਾ ਕੀਤਾ ਐਲਾਨ
Thursday, Dec 25, 2025 - 09:52 AM (IST)
ਨੈਸ਼ਨਲ ਡੈਸਕ : ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਨੈਸ਼ਨਲ ਹਾਈਵੇਅ 48 'ਤੇ ਵਾਪਰੇ ਭਿਆਨਕ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਸਲੀਪਰ ਬੱਸ ਅਤੇ ਤੇਜ਼ ਰਫ਼ਤਾਰ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋ ਜਾਣ ਕਾਰਨ ਵਾਪਰਿਆ ਹੈ, ਜਿਸ ਕਰਕੇ ਬੱਸ ਨੂੰ ਅੱਗ ਲੱਗ ਗਈ। ਇਸ ਮਾਮਲੇ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - Breaking: ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਲੱਗੀ ਅੱਗ, 9 ਦੀ ਮੌਤ
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੂਰਬੀ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਰਵੀਕਾਂਤ ਗੌੜਾ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਗੋਕਰਨ ਜਾ ਰਹੀ ਸੀ। ਦੂਜੇ ਪਾਸੇ ਤੋਂ ਆ ਰਿਹਾ ਤੇਜ਼ ਰਫ਼ਤਾਰ ਇਕ ਟਰੱਕ ਅਚਾਨਕ ਬੇਕਾਬੂ ਹੋ ਗਿਆ, ਜੋ ਪਲਟ ਗਿਆ ਅਤੇ ਡਵਾਇਡਰ ਪਾਰ ਕਰਦੇ ਹੋਏ ਸਵਾਰੀਆਂ ਨਾਲ ਭਰੀ ਬੱਸ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਜ਼ਿਆਦਾਤਰ ਲੋਕ ਅੰਦਰ ਹੀ ਸੜ ਗਏ।
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
ਇਸ ਮਾਮਲੇ ਦੀ ਜਾਂਚ ਕਰ ਰਹੇ ਗੌੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਅਤੇ ਉਸਦਾ ਸਹਾਇਕ ਬਚ ਗਏ ਪਰ ਟਰੱਕ ਡਰਾਈਵਰ ਅਤੇ ਉਸਦੇ ਸਹਾਇਕ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਤੁਮਕੁਰ ਜ਼ਿਲ੍ਹੇ ਦੇ ਸ਼ੀਰਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬਹੁਤ ਸਾਰੇ ਯਾਤਰੀ ਬੱਸ ਤੋਂ ਛਾਲ ਮਾਰ ਕੇ ਬਚ ਗਏ। ਮਾਰੇ ਗਏ ਲੋਕਾਂ ਦੀ ਪੁਲਸ ਵਲੋਂ ਪਛਾਣ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - 'ਹਰੇਕ ਹਿੰਦੂ ਨੂੰ ਪੈਦਾ ਕਰਨੇ ਚਾਹੀਦੇ 3-4 ਬੱਚੇ', ਮਹਿਲਾ ਭਾਜਪਾ ਆਗੂ ਦਾ ਵੱਡਾ ਬਿਆਨ
