ਕਰਨਾਟਕ ਦੇ ਮੁੱਖ ਮੰਤਰੀ ਦੀ ਪਤਨੀ ਨੂੰ ‘ਸੁਪਰੀਮ’ ਰਾਹਤ, ED ਦੀ ਪਟੀਸ਼ਨ ਖਾਰਜ
Tuesday, Jul 22, 2025 - 01:31 PM (IST)

ਨਵੀਂ ਦਿੱਲੀ- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੀ ਪਤਨੀ ਪਾਰਵਤੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਕਰਨਾਟਕ ਹਾਈ ਕੋਰਟ ਦੇ ਫੈਸਲਾ ਨੂੰ ਚੁਣੌਤੀ ਦਿੱਤੀ ਗਈ ਸੀ।
ਦਰਅਸਲ, ਕਰਨਾਟਕ ਹਾਈ ਕੋਰਟ ਨੇ ਮੁੱਖ ਮੰਤਰੀ ਦੀ ਪਤਨੀ ਪਾਰਵਤੀ ਵਿਰੁੱਧ ਈ. ਡੀ. ਦਾ ਸੰਮਨ ਰੱਦ ਕਰ ਦਿੱਤਾ ਸੀ। ਇਸ ਫੈਸਲੇ ਵਿਰੁੱਧ ਈ. ਡੀ. ਸੁਪਰੀਮ ਕੋਰਟ ਗਈ ਸੀ, ਪਰ ਸੁਪਰੀਮ ਕੋਰਟ ਨੇ ਈ. ਡੀ. ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਹ ਮਾਮਲਾ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਐੱਮ. ਯੂ. ਡੀ. ਏ.) ਦੇ ਪਲਾਟ ਅਲਾਟਮੈਂਟ ਨਾਲ ਸਬੰਧਤ ਹੈ। ਈ. ਡੀ. ਨੇ ਇਸ ਸਬੰਧ ਵਿਚ ਪੁੱਛਗਿੱਛ ਲਈ ਪਾਰਵਤੀ ਨੂੰ ਸੰਮਨ ਭੇਜੇ ਸਨ। ਹਾਲਾਂਕਿ, ਪਾਰਵਤੀ ਨੇ ਇਸ ਸੰਮਨ ਨੂੰ ਕਰਨਾਟਕ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8