ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ 75 ਸਾਲ ਦੇ ਹੋਏ, PM ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

02/27/2020 12:01:33 PM

ਬੈਂਗਲੁਰੂ— ਕਰਨਾਟਕ ਦੇ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਬੀ. ਐੱਸ. ਯੇਦੀਯੁਰੱਪਾ ਵੀਰਵਾਰ ਨੂੰ 78 ਸਾਲ ਦੇ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਇਸ ਮੌਕੇ ਵਧਾਈ ਦਿੱਤੀ। ਮੋਦੀ ਨੇ ਯੇਦੀਯੁਰੱਪਾ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਨੂੰ ਮਿਹਨਤੀ ਮੁੱਖ ਮੰਤਰੀ ਦੱਸਿਆ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਸੂਬੇ ਦੇ ਕਈ ਨੇਤਾ ਉਨ੍ਹਾਂ ਦੇ ਘਰ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,‘‘ਕਰਨਾਟਕ ਦੇ ਮਿਹਨਤੀ ਮੁੱਖ ਮੰਤਰੀ ਨੂੰ ਜਨਮ ਦਿਨ ਦੀ ਵਧਾਈ। ਉਹ ਸੂਬੇ ਦੀ ਤਰੱਕੀ ਖਾਸ ਤੌਰ ’ਤੇ ਕਿਸਾਨਾਂ ਦੇ ਕਲਿਆਣ ਅਤੇ ਪੇਂਡੂ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰ ਰਹੇ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।’’

PunjabKesariਸ਼ਾਮ ਨੂੰ ਇੱਥੇ ਉਨ੍ਹਾਂ ਦੇ ਜਨਮ ਦਿਨ ਦਾ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਸਮਾਰੋਹ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਐੱਸ.ਐੱਮ. ਕ੍ਰਿਸ਼ਨਾ ਤੋਂ ਇਲਾਵਾ ਕਾਂਗਰਸ ਦੇ ਸਿੱਧਰਮਈਆ ਅਤੇ ਜਨਤਾ ਦਲ (ਐੱਸ) ਦੇ ਐੱਚ.ਡੀ. ਕੁਮਾਰਸਵਾਮੀ ਸ਼ਾਮਲ ਹੋਣਗੇ। ਕੇਂਦਰੀ ਮੰਤਰੀ ਡੀ. ਵੀ. ਸਦਾਨੰਦ ਗੌੜਾ, ਪ੍ਰਹਲਾਦ ਜੋਸ਼ੀ ਅਤੇ ਸੁਰੇਸ਼ ਅੰਗਾੜੀ ਵੀ ਸਮਾਰੋਹ ’ਚ ਸ਼ਾਮਲ ਹੋਣਗੇ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਅਤੇ ਰਾਜ ਦੇ ਪਾਰਟੀ ਮੁਖੀ ਨਲਿਨ ਕੁਮਾਰ ਕਤੀਲ ਵੀ ਸ਼ਾਮਲ ਹੋਣਗੇ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ’ਚ 75 ਸਾਲ ਦੀ ਉਮਰ ਪਾਰ ਕਰ ਚੁਕੇ ਕਈ ਸੀਨੀਅਰ ਨੇਤਾਵਾਂ ਨੂੰ ਸਰਗਰਮ ਰਾਜਨੀਤੀ ਤੋਂ ਵੱਖ ਕਰ ਦਿੱਤਾ। ਹਾਲਾਂਕਿ ਯੇਦੀਯੁਰੱਪਾ ਦੇ ਮਾਮਲੇ ’ਚ ਨਾਰਾਜ਼ਗੀ ਦੇਖੀ ਗਈ। ਭਾਜਪਾ ਨੇ ਉਨ੍ਹਾਂ ਦੀ ਅਗਵਾਈ ’ਚ ਲੋਕ ਸਭਾ ਚੋਣਾਂ ’ਚ 28 ’ਚੋਂ 25 ਸੀਟਾਂ ਜਿੱਤੀਆਂ।


DIsha

Content Editor

Related News