ਕਰਨਾਟਕ ਦੇ ਡਿਪਟੀ ਸਪੀਕਰ ਨੇ ਕੀਤੀ ਖ਼ੁਦਕੁਸ਼ੀ, ਕੁਝ ਦਿਨ ਪਹਿਲਾਂ ਸਦਨ ''ਚ ਹੋਈ ਸੀ ਬਦਸਲੂਕੀ

Tuesday, Dec 29, 2020 - 10:11 AM (IST)

ਕਰਨਾਟਕ ਦੇ ਡਿਪਟੀ ਸਪੀਕਰ ਨੇ ਕੀਤੀ ਖ਼ੁਦਕੁਸ਼ੀ, ਕੁਝ ਦਿਨ ਪਹਿਲਾਂ ਸਦਨ ''ਚ ਹੋਈ ਸੀ ਬਦਸਲੂਕੀ

ਨੈਸ਼ਨਲ ਡੈਸਕ- ਕਰਨਾਟਕ ਦੇ ਚਿਕਮੰਗਲੂਰ 'ਚ ਵਿਧਾਨ ਪ੍ਰੀਸ਼ਦ ਦੇ ਡਿਪਟੀ ਸਪੀਕਰ ਐੱਸ.ਐੱਲ. ਧਰਮੇਗੌੜਾ ਨੇ ਖ਼ੁਦਕੁਸ਼ੀ ਕਰ ਲਈ। ਰੇਲਵੇ ਟਰੈਕ ਕੋਲ ਉਨ੍ਹਾਂ ਦੀ ਲਾਸ਼ ਮਿਲੀ। ਲਾਸ਼ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਡਿਪਟੀ ਸਪੀਕਰ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕੀਤੀ ਹੈ। ਜਾਣਕਾਰੀ ਅਨੁਸਾਰ ਜੇ.ਡੀ.ਐੱਸ. ਨੇਤਾ ਦੀ ਲਾਸ਼ ਦੇਰ ਰਾਤ 2 ਵਜੇ ਰੇਲਵੇ ਟਰੈਕ ਕੋਲੋਂ ਬਰਾਮਦ ਹੋਈ। ਮੌਕੇ 'ਤੇ ਪਹੁੰਚੀ ਪੁਲਸ ਨੇ ਸੁਸਾਈਡ ਨੋਟ ਕਬਜ਼ੇ 'ਚ ਲੈ ਲਿਆ ਹੈ। ਸੁਸਾਈਡ ਨੋਟ 'ਚ ਕੀ ਲਿਖਿਆ ਹੈ, ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ 'ਚ ਜੁਟੀ ਹੈ।

ਇਹ ਵੀ ਪੜ੍ਹੋ : ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਮਿੱਥੀ ਤਾਰੀਖ਼, ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਰਨਾਟਕ  ਵਿਧਾਨ ਪ੍ਰੀਸ਼ਦ 'ਚ ਕਾਂਗਰਸ ਨੇਤਾਵਾਂ ਨੇ ਧਰਮੇਗੌੜਾ ਨਾਲ ਬਦਸਲੂਕੀ ਕੀਤੀ ਸੀ ਅਤੇ ਉਨ੍ਹਾਂ ਨੂੰ ਕੁਰਸੀ ਤੋਂ ਖਿੱਚ ਕੇ ਉਠਾ ਦਿੱਤਾ ਸੀ। ਇਸ ਘਟਨਾ 'ਤੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨੇ ਦੁਖ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਡਿਪਟੀ ਸਪੀਕਰ ਨੇ ਖ਼ੁਦਕੁਸ਼ੀ ਕਰ ਲਈ ਹੈ। ਉਹ ਇਕ ਸ਼ਾਨਦਾਰ ਇਨਸਾਨ ਸਨ, ਉਨ੍ਹਾਂ ਦੀ ਮੌਤ ਸੂਬੇ ਲਈ ਵੱਡਾ ਨੁਕਸਾਨ ਹੈ। ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਰਯੁਰੱਪਾ ਨੇ ਵੀ ਇਸ ਘਟਨਾ 'ਤੇ ਦੁਖ ਜ਼ਾਹਰ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਕਿਸਾਨਾਂ ਨੂੰ ਕੇਂਦਰ ਦਾ ਰਸਮੀ ਸੱਦਾ, ਬੈਠਕ ਦਾ ਬਦਲਿਆ ਸਮਾਂ ਅਤੇ ਦਿਨ
 


author

Deepak Kumar

Content Editor

Related News