ਕਰਨਾਟਕ ਵਿਧਾਨ ਸਭਾ ਚੋਣ ਨਤੀਜੇ; ਕਾਂਗਰਸ ਹੀ 'ਕਿੰਗ', ਰੁਝਾਨਾਂ 'ਚ ਪਾਰਟੀ ਨੂੰ ਮਿਲਿਆ ਬਹੁਮਤ

05/13/2023 8:56:01 AM

ਨੈਸ਼ਨਲ ਡੈਸਕ- ਕਰਨਾਟਕ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸੂਬੇ ਦੀਆਂ 224 ਵਿਧਾਨ ਸਭਾ ਸੀਟਾਂ ਲਈ ਕੁੱਲ 2615 ਉਮੀਦਵਾਰ ਚੋਣ ਮੈਦਾਨ ਵਿਚ ਹਨ। ਮੁੱਖ ਮੁਕਾਬਲਾ ਭਾਜਪਾ, ਕਾਂਗਰਸ ਅਤੇ ਜਨਤਾ ਦਲ ਸੈਕੂਲਰ (JDS) ਵਿਚਾਲੇ ਹੈ। ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਨੂੰ ਲੀਡ ਮਿਲ ਰਹੀ ਹੈ ਯਾਨੀ ਕਿ ਕਾਂਗਰਸ ਅੱਗੇ ਚੱਲ ਰਹੀ ਹੈ। ਜਾਰੀ ਵੋਟਾਂ ਦੀ ਗਿਣਤੀ 'ਚ ਕਾਂਗਰਸ 137 ਸੀਟਾਂ ਦੀ ਲੀਡ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰਦੀ ਨਜ਼ਰ ਆ ਰਹੀ ਹੈ, ਜਦਕਿ ਭਾਰਤੀ ਜਨਤਾ ਪਾਰਟੀ (ਭਾਜਪਾ) 62 ਸੀਟਾਂ 'ਤੇ ਅੱਗੇ ਹੈ। ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ ਦੇਵਗੌੜਾ ਦੀ ਅਗਵਾਈ ਵਾਲੀ ਜਨਤਾ ਦਲ (ਐਸ) ਨੇ 21 ਸੀਟਾਂ 'ਤੇ ਲੀਡ ਬਣਾਈ ਹੋਈ ਹੈ।ਭਾਜਪਾ 20 ਸੀਟਾਂ ਜਿੱਤੀ ਹੈ, ਜਦਕਿ ਕਾਂਗਰਸ ਨੇ 48 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ JDS ਨੇ 8 ਸੀਟਾਂ ਜਿੱਤੀਆਂ ਹਨ। ਇਹ ਜਾਣਕਾਰੀ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਤੋਂ ਮਿਲੀ ਹੈ।

PunjabKesari

ਇਹ ਵੀ ਪੜ੍ਹੋ- ਕਰਨਾਟਕ ਵਿਧਾਨ ਸਭਾ ਚੋਣ ਨਤੀਜੇ; BJP ਜਾਂ ਕਾਂਗਰਸ? ਕਿਸ ਨੂੰ ਮਿਲੇਗੀ ਜਿੱਤ! ਵੋਟਾਂ ਦੀ ਗਿਣਤੀ ਸ਼ੁਰੂ

ਦੱਸ ਦੇਈਏ ਕਿ ਕਰਨਾਟਕ ਚੋਣਾਂ ਵਿਚ ਕਈ ਵੱਡੇ ਦਿੱਗਜ਼ ਨੇਤਾਵਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਮੁੱਖ ਮੰਤਰੀ ਬਸਵਰਾਜ ਬੋਮਈ ਤੋਂ ਲੈ ਕੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ, ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਡੀ. ਕੇ. ਸ਼ਿਵਕੁਮਾਰ, ਜਗਦੀਸ਼ ਸ਼ੇਟਾਰ ਅਤੇ ਕੁਮਾਰਸਵਾਮੀ ਤੱਕ ਕਈ ਦਿੱਗਜ਼ਾਂ ਦੀ ਸਾਖ ਦਾਅ 'ਤੇ ਲੱਗੀ ਹੋਈ ਹੈ। ਮੁੱਖ ਮੁਕਾਬਲਾ ਭਾਜਪਾ, ਕਾਂਗਰਸ ਅਤੇ ਜੇ. ਡੀ. ਐੱਸ. ਵਿਚਾਲੇ ਹੈ। ਕਾਂਗਰਸ ਦੇ ਬੁਲਾਰੇ ਅਲਕਾ ਲਾਂਬਾ ਨੇ ਕਿਹਾ ਕਿ ਚੋਣ ਨਤੀਜੇ ਪ੍ਰਧਾਨ ਮੰਤਰੀ ਮੋਦੀ ਲਈ ਇਕ ਸਬਕ ਹਨ। ਮੈਂ ਕਰਨਾਟਕ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਅਸੀਂ ਆਪਣੀਆਂ ਗਲਤੀਆਂ ਤੋਂ ਸਿੱਖਿਆ ਹੈ। ਕੁਝ ਮਹੀਨੇ ਪਹਿਲਾਂ ਹਿਮਾਚਲ ਦੇ ਨਤੀਜੇ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਤਾਜ਼ਾ ਰੁਝਾਨਾਂ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਦੇ ਮੁੱਦੇ ਹੱਲ ਨਹੀਂ ਹੋ ਰਹੇ ਸਨ, ਇਸ ਲਈ ਉਹ ਵੱਡੇ ਪੱਧਰ 'ਤੇ ਵੋਟਾਂ ਪਾ ਰਹੇ ਹਨ।

ਇਹ ਵੀ ਪੜ੍ਹੋ - ਕਰਨਾਟਕ ਚੋਣਾਂ : ਐਗਜ਼ਿਟ ਪੋਲ 'ਚ ਕਾਂਗਰਸ ਨੂੰ ਬੜ੍ਹਤ ਦਾ ਅਨੁਮਾਨ

ਦੱਸਣਯੋਗ ਹੈ ਕਿ ਸਾਲ 2018 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ 104 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਕਾਂਗਰਸ ਨੂੰ 80 ਅਤੇ ਜਨਤਾ ਦਲ-ਸੈਕੂਲਰ ਨੂੰ 37 ਸੀਟਾਂ ਮਿਲੀਆਂ ਹਨ। ਕਾਂਗਰਸ ਨੂੰ 38.04 ਫੀਸਦੀ ਵੋਟਾਂ ਮਿਲੀਆਂ, ਜਦਕਿ ਭਾਜਪਾ ਨੂੰ 36.22 ਫੀਸਦੀ ਵੋਟਾਂ ਮਿਲੀਆਂ। ਜਨਤਾ ਦਲ ਸੈਕੂਲਰ ਨੂੰ 18.36 ਫੀਸਦੀ ਵੋਟਾਂ ਮਿਲੀਆਂ। ਭਾਜਪਾ ਦੇ ਸਭ ਤੋਂ ਵੱਧ ਸੀਟਾਂ ਜਿੱਤਣ ਤੋਂ ਬਾਅਦ ਪਾਰਟੀ ਦੇ ਨੇਤਾ ਬੀ.ਐੱਸ ਯੇਦੀਯੁਰੱਪਾ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਪਰ ਭਰੋਸੇ ਦਾ ਵੋਟ ਜਿੱਤਣ ਤੋਂ ਪਹਿਲਾਂ ਹੀ ਸਰਕਾਰ ਤਿੰਨ ਦਿਨਾਂ ਦੇ ਅੰਦਰ ਹੀ ਡਿੱਗ ਗਈ। 

ਇਹ ਵੀ ਪੜ੍ਹੋ - ਕਰਨਾਟਕ ਚੋਣਾਂ: ਵੋਟਿੰਗ ਹੋਈ ਖ਼ਤਮ, EVM ਮਸ਼ੀਨਾਂ 'ਚ ਬੰਦ ਹੋਈ ਉਮੀਦਵਾਰਾਂ ਦੀ ਕਿਸਮਤ

ਸਰਕਾਰ ਬਣਾਉਣ ਦੇ ਬਾਵਜੂਦ ਭਾਜਪਾ ਬਹੁਮਤ ਦਾ ਅੰਕੜਾ ਹਾਸਲ ਨਹੀਂ ਕਰ ਸਕੀ। ਇਸ ਤੋਂ ਬਾਅਦ ਕਰਨਾਟਕ ਵਿਚ ਕਾਂਗਰਸ-ਜਨਤਾ ਦਲ ਸੈਕੂਲਰ ਨੇ ਮਿਲ ਕੇ ਸਰਕਾਰ ਬਣਾਈ ਅਤੇ ਸ੍ਰੀ ਕੁਮਾਰਸਵਾਮੀ ਸੂਬੇ ਦੇ ਮੁੱਖ ਮੰਤਰੀ ਬਣੇ। ਹਾਲਾਂਕਿ 14 ਮਹੀਨਿਆਂ ਦੇ ਅੰਦਰ ਇਹ ਸਰਕਾਰ ਵੀ ਡਿੱਗ ਗਈ ਕਿਉਂਕਿ ਕਾਂਗਰਸ ਅਤੇ ਜਨਤਾ ਦਲ ਸੈਕੂਲਰ ਦੇ 17 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਅਤੇ ਸਾਰੇ ਭਾਜਪਾ 'ਚ ਸ਼ਾਮਲ ਹੋ ਗਏ।


 


Tanu

Content Editor

Related News