ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਵੀ ਕੋਰੋਨਾ ਪਾਜ਼ੇਟਿਵ, ਹਸਪਤਾਲ ''ਚ ਦਾਖ਼ਲ

08/04/2020 10:04:56 AM

ਬੈਂਗਲੁਰੂ (ਭਾਸ਼ਾ)— ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੇ ਮੰਗਲਵਾਰ ਯਾਨੀ ਕਿ ਅੱਜ ਦੱਸਿਆ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਬਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ 71 ਸਾਲਾ ਸਿੱਧਰਮਈਆ ਨੇ ਉਨ੍ਹਾਂ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਕੁਆਰੰਟੀਨ 'ਚ ਜਾਣ ਦੀ ਅਪੀਲ ਕੀਤੀ ਹੈ। ਸਿੱਧਰਮਈਆ ਨੇ ਟਵੀਟ ਕੀਤਾ ਕਿ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਮਗਰੋਂ ਡਾਕਟਰਾਂ ਦੀ ਸਲਾਹ 'ਤੇ ਮੈਂ ਹਸਪਤਾਲ 'ਚ ਦਾਖ਼ਲ ਹੋਇਆ ਹਾਂ। ਮੇਰੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਮੈਂ ਕੁਆਰੰਟੀਨ ਵਿਚ ਜਾਣ ਦੀ ਅਪੀਲ ਕਰਦਾ ਹਾਂ।

ਸਿੱਧਰਮਈਆ ਦੇ ਬੇਟੇ ਯਤਿੰਦਰ ਸਿੱਧਰਮਈਆ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਸੋਮਵਾਰ ਸਵੇਰ ਤੋਂ ਹੀ ਬੁਖਾਰ ਸੀ ਅਤੇ ਰਾਤ ਨੂੰ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਐਂਟੀਜਨ ਜਾਂਚ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਸਿੱਧਰਮਈਆ ਨੂੰ ਮਣੀਪਾਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਮੌਜੂਦਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਕੋਰੋਨਾ ਪੀੜਤ ਹੋਣ ਤੋਂ ਬਾਅਦ ਉਨ੍ਹਾਂ ਦਾ ਵੀ ਇਸੇ ਹਸਪਤਾਲ 'ਚ ਇਲਾਜ ਹੋ ਰਿਹਾ ਹੈ। ਯੇਦੀਯੁਰੱਪਾ ਨੂੰ ਐਤਵਾਰ ਰਾਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। 

ਇਹ ਵੀ ਪੜ੍ਹੋ: ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਤੋਂ ਬਾਅਦ ਧੀ ਵੀ ਕੋਰੋਨਾ ਪਾਜ਼ੇਟਿਵ, ਹਸਪਤਾਲ 'ਚ ਦਾਖ਼ਲ


Tanu

Content Editor

Related News