ਕਰਨਾਟਕ ਦੇ ਮੈਡੀਕਲ ਸਿੱਖਿਆ ਮੰਤਰੀ ਦੀ ਪਤਨੀ ਅਤੇ ਧੀ ਕੋਰੋਨਾ ਪਾਜ਼ੇਟਿਵ

Tuesday, Jun 23, 2020 - 11:01 AM (IST)

ਬੈਂਗਲੁਰੂ (ਭਾਸ਼ਾ)— ਕਰਨਾਟਕ ਦੇ ਮੈਡੀਕਲ ਸਿੱਖਿਆ ਮੰਤਰੀ ਕੇ. ਸੁਧਾਕਰ ਦੀ ਪਤਨੀ ਅਤੇ ਧੀ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਪਾਈਆਂ ਗਈਆਂ ਹਨ। ਇਕ ਦਿਨ ਪਹਿਲਾਂ ਹੀ ਉਨ੍ਹਾਂ ਦੇ ਪਿਤਾ 'ਚ ਵਾਇਰਸ ਦੀ ਪੁਸ਼ਟੀ ਹੋਈ ਸੀ। ਮੰਤਰੀ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ ਪਰਿਵਾਰ ਦੇ ਮੈਂਬਰਾਂ ਦੀ ਰਿਪੋਰਟ ਆ ਗਈ ਹੈ। ਬਦਕਿਸਮਤੀ ਨਾਲ ਮੇਰੀ ਪਤਨੀ ਅਤੇ ਧੀ ਦੇ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਅਤੇ ਦੋਹਾਂ ਪੁੱਤਰਾਂ ਦੀ ਜਾਂਚ ਰਿਪੋਰਟ ਠੀਕ ਆਈ ਹੈ। ਸੁਧਾਕਰ ਦੇ ਪਿਤਾ ਪੀ. ਐੱਨ. ਕੇਸ਼ਵ ਰੈੱਡੀ ਸੋਮਵਾਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ। ਉਨ੍ਹਾਂ ਨੂੰ ਖੰਘ ਅਤੇ ਬੁਖਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। 

PunjabKesari

ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰੇਲੂ ਸਹਾਇਕ 'ਚ ਕੋਵਿਡ-19 ਹੋਣ ਦੀ ਪੁਸ਼ਟੀ ਹੋਈ ਸੀ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਅਪ੍ਰੈਲ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਇਕ ਪੱਤਰਕਾਰ ਦੇ ਸੰਪਰਕ ਵਿਚ ਆਉਣ ਕਾਰਨ ਸੁਧਾਕਰ ਅਤੇ ਤਿੰਨ ਹੋਰ ਮੰਤਰੀਆਂ ਨੂੰ ਕੁਆਰੰਟਾਈਨ ਕੀਤਾ ਗਿਆ ਸੀ। ਕਰਨਾਟਕ ਵਿਚ ਕੋਰੋਨਾ ਦੇ 249 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿਚ ਵਾਇਰਸ ਦੇ ਮਾਮਲੇ ਵੱਧ ਕੇ 9,399 ਹੋ ਗਏ ਹਨ ਅਤੇ 5 ਹੋਰ ਲੋਕਾਂ ਦੀ ਜਾਨ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 142 ਹੋ ਗਈ ਹੈ।


Tanu

Content Editor

Related News