ਹੁਣ ਕਰਨਾਟਕ ’ਚ ਲੱਗਾ ‘ਰਾਤ ਦਾ ਕਰਫਿਊ’, ਇਸ ਤਾਰੀਖ਼ ਤੱਕ ਰਹੇਗਾ ਜਾਰੀ

12/23/2020 3:25:27 PM

ਬੈਂਗਲੁਰੂ (ਭਾਸ਼ਾ)— ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੇ ਬੁੱਧਵਾਰ ਨੂੰ ਕੋਵਿਡ-19 ਦੇ ਨਵੇਂ ਰੂਪ (ਸਟ੍ਰੇਨ) ਦੇ ਲਾਗ ਨੂੰ ਕਾਬੂ ਕਰਨ ਲਈ ਬੁੱਧਵਾਰ ਰਾਤ ਯਾਨੀ ਕਿ ਅੱਜ ਤੋਂ 2 ਜਨਵਰੀ 2021 ਤੱਕ ਰਾਤ ਦਾ ਕਰਫਿਊ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸਿਹਤ ਮੰਤਰੀ ਕੇ. ਸੁਧਾਕਰ, ਕੋਵਿਡ-19 ਲਈ ਸੂਬੇ ਦੀ ਤਕਨੀਕੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਮਗਰੋਂ ਇਹ ਐਲਾਨ ਕੀਤਾ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2 ਜਨਵਰੀ 2021 ਤੱਕ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੇਦੀਯੁਰੱਪਾ ਨੇ ਕਿਹਾ ਕਿ ਇਹ ਪੂਰੇ ਸੂਬੇ ਵਿਚ ਲਾਗੂ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ-19 ਦੇ ਨਵੇਂ ਰੂਪ ਦੇ ਲਾਗ ਨੂੰ ਰੋਕਣ ’ਚ ਸਹਿਯੋਗ ਕਰਨ। 

PunjabKesari

ਦੱਸ ਦੇਈਏ ਕਿ ਗੁਆਂਢੀ ਸੂਬੇ ਮਹਾਰਾਸ਼ਟਰ ਨੇ ਵੀ ਰਾਤ ਦਾ ਕਰਫਿਊ ਲਾਗੂ ਕਰਨ ਦਾ ਸੋਮਵਾਰ ਨੂੰ ਐਲਾਨ ਕੀਤਾ ਸੀ। ਯੇਦੀਯੁਰੱਪਾ ਨੇ ਕਿਹਾ ਕਿ ਵਿਦੇਸ਼ਾਂ ਤੋਂ ਸੂਬੇ ਵਿਚ ਆਉਣ ਵਾਲੇ ਲੋਕਾਂ ਨੂੰ ਕੋਵਿਡ-19 ਸਬੰਧੀ ਜਾਂਚ ਰਿਪੋਰਟ ਲਿਆਉਣੀ ਹੋਵੇਗੀ, ਜਿਸ ’ਚ ਉਨ੍ਹਾਂ ਦੇ ਪੀੜਤ ਨਾ ਹੋਣ ਦੀ ਪੁਸ਼ਟੀ ਹੋਵੇ ਅਤੇ ਇਹ ਜਾਂਚ ਸੂਬੇ ’ਚ ਆਉਣ ਤੋਂ ਪਹਿਲਾਂ 72 ਘੰਟੇ ਪਹਿਲਾਂ ਕਰਵਾਈ ਗਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਹਵਾਈ ਅੱਡੇ ’ਤੇ ਜਾਂਚ ਲਈ ਸਾਰੇ ਪ੍ਰਬੰਧ ਕਰਵਾ ਦਿੱਤੇ ਗਏ ਹਨ ਅਤੇ ਸਿਹਤ ਕਾਮਿਆਂ ਨੂੰ ਤਾਇਨਾਤ ਕੀਤਾ ਗਿਆ ਹੈ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਸਾਰੀਆਂ ਗਤੀਵਿਧੀਆਂ ਆਮ ਰੂਪ ਨਾਲ ਚੱਲਣਗੀਆਂ ਅਤੇ ਰਾਤ 10 ਵਜੇ ਤੋਂ ਬਾਅਦ ਕਿਸੇ ਨੂੰ ਬਾਹਰ ਨਹੀਂ ਨਿਕਲਣਾ ਚਾਹੀਦਾ। ਇਸ ਸਬੰਧ ਵਿਚ ਛੇਤੀ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸÄ ਦੋ ਦਿਨ ਵਿਚ ਦੱਸਾਂਗੇ ਕਿ ਸਥਿਤੀ ਵਿਚ ਕੋਈ ਬਦਲਾਅ ਆਉਂਦਾ ਹੈ ਜਾਂ ਨਹੀਂ। ਫ਼ਿਲਹਾਲ ਜਮਾਤਾਂ ਇਕ ਜਨਵਰੀ ਤੋਂ ਚਾਲੂ ਹੋਣਗੀਆਂ। 


Tanu

Content Editor

Related News